ਸਿਹਤ ਵਿਭਾਗ ਦੇ ਮੁਲਾਜ਼ਮ ਨੇ ਖੇਡਾਂ ’ਚ ਜਿੱਤਿਆ ਮੈਡਲ
ਸਿਹਤ ਵਿਭਾਗ ਦੇ ਕਰਮਚਾਰੀ ਨੇ ਆਲ ਇੰਡੀਆ ਸਿਵਲ ਸਰਵਿਸ ਖੇਡਾਂ ਵਿਚ ਮੈਡਲ ਜਿੱਤਿਆ
Publish Date: Wed, 11 Mar 2026 05:32 PM (IST)
Updated Date: Thu, 12 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ. ਬਠਿੰਡਾ : ਸਥਾਨਕ ਸਿਹਤ ਵਿਭਾਗ ਦੇ ਕਰਮਚਾਰੀ ਇੰਦਰਜੀਤ ਸਿੰਘ ਨੇ ਚੰਡੀਗੜ੍ਹ ਵਿਖੇ ਹੋਈਆਂ ਆਲ ਇੰਡੀਆ ਸਿਵਲ ਸਰਵਿਸ ਖੇਡਾਂ ਵਿਚ ਪਾਵਰ ਲਿਫਟਿੰਗ ਮੁਕਾਬਲਿਆਂ ’ਚ ਕਾਂਸੀ ਦਾ ਮੈਡਲ ਜਿੱਤ ਕੇ ਵਿਭਾਗ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਨੇ ਇੰਦਰਜੀਤ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਬਠਿੰਡਾ ਸਿਹਤ ਵਿਭਾਗ ਲਈ ਬਹੁਤ ਮਾਣ ਦੀ ਗੱਲ ਹੈ ਕਿ ਇਕ ਮੁਲਾਜ਼ਮ ਨੇ ਰਾਸ਼ਟਰੀ ਪੱਧਰ ਦੀ ਖੇਡ ਮੁਕਾਬਲੇ ’ਚ ਵਿਭਾਗ ਦਾ ਨਾਮ ਰੋਸ਼ਨ ਕੀਤਾ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਨਵਪ੍ਰੀਤ ਗਰੇਵਾਲ ਨੇ ਵੀ ਇਸ ਉਪਲਬਧੀ ਲਈ ਇੰਦਰਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਨਾਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਰਕਰਾਰ ਰਹਿੰਦੀ ਹੈ ਅਤੇ ਇਹ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਅਜਿਹੀਆਂ ਪ੍ਰਾਪਤੀਆਂ ਨਾਲ ਵਿਭਾਗ ਅਤੇ ਜ਼ਿਲ੍ਹੇ ਦਾ ਮਾਣ ਵੱਧਣ ਉੱਤੇ ਖੁਸ਼ੀ ਜਤਾਈ। ਸਿਹਤ ਵਿਭਾਗ ਵੱਲੋਂ ਇੰਦਰਜੀਤ ਸਿੰਘ ਨੂੰ ਸਨਮਾਨਿਤ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਮੌਕੇ ‘ਤੇ ਸਾਰੇ ਮੁਲਾਜ਼ਮ ਸਾਥੀਆਂ, ਜਿਵੇਂ ਕਿ ਗੁਰਪ੍ਰੀਤ ਸਿੰਘ, ਨਵਜੋਤ ਸਿੰਘ, ਗੁਰਪ੍ਰੀਤ ਸਿੰਘ, ਅਤੇ ਨਵੀ ਸਿਹਤ ਕਰਮਚਾਰੀ ਵੀ ਮਠਿਆਈਆਂ ਵੰਡ ਕੇ ਖੁਸ਼ੀ ਮਨਾਈ ਅਤੇ ਭਵਿੱਖ ਲਈ ਹੋਰ ਵੱਡੀਆਂ ਕਾਮਯਾਬੀਆਂ ਦੀ ਕਾਮਨਾ ਕੀਤੀ।