ਖਾਲਸਾ ਗਰਲਜ਼ ਕਾਲਜ 'ਚ ਐਥਲੈਟਿਕ ਮੀਟ ਦੀਆਂ ਜੇਤੂ ਸਨਮਾਨਿਤ
ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ 'ਚ ਐਥਲੈਟਿਕ ਮੀਟ ਕਰਵਾਈ
Publish Date: Wed, 11 Mar 2026 07:05 PM (IST)
Updated Date: Thu, 12 Mar 2026 04:07 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ ਸਥਾਨਕ ਗੁਰਦੁਆਰਾ ਸਿੰਘ ਸਭਾ ਬਠਿੰਡਾ ਦੇ ਪ੍ਰਧਾਨ ਭਾਈ ਹਰਦੀਪਕ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਦੇ ਪ੍ਰਿੰਸੀਪਲ ਨੀਲਮ ਬਾਂਸਲ ਦੀ ਅਗਵਾਈ ਹੇਠ ਸਾਲਾਨਾ ਐਥਲੈਟਿਕ ਮੀਟ ਅਤੇ ਖੇਡ ਮੁਕਾਬਲੇ ਖੇਡ ਵਿਭਾਗ ਦੇ ਪ੍ਰੋਫੈਸਰ ਨਾਜਮਾ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਕਰਵਾਏ ਗਏ। ਖੇਡ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਕਾਲਜ ਦੇ ਪ੍ਰਧਾਨ ਡਾਕਟਰ ਰਮਨਦੀਪ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਸਿਮਰਜੀਤ ਕੌਰ ਨੇ ਸ਼ਿਰਕਤ ਕਰਕੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ। ਇਸ ਦੌਰਾਨ ਕਾਲਜ ਦੇ ਵੱਡੀ ਗਿਣਤੀ ਵਿੱਚ ਵਿਦਿਆਰਥਣਾ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਮੀਟ ਦੌਰਾਨ 100 ਮੀਟਰ, 200 ਮੀਟਰ ਦੌੜ, ਲੰਮੀ ਛਾਲ, ਬੈਕਦੌੜ ਸਮੇਤ ਹੋਰ ਕਈ ਖੇਡ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਖੇਡ ਕਾਬਲੀਅਤ ਦਿਖਾਉਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨ ਡਾਕਟਰ ਰਮਨਦੀਪ ਸਿੰਘ ਨੇ ਐਥਲੈਟਿਕ ਮੀਟ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੀ ਜ਼ਿੰਦਗੀ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਤੰਦਰੁਸਤੀ ਨੂੰ ਵਧਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਬੰਧਕ ਕਮੇਟੀ ਦੇ ਮੈਂਬਰ ਸਿਮਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਵਸਦਾ ਹੈ ਤੇ ਖੇਡਾਂ ਇਸਦਾ ਸਭ ਤੋਂ ਵਧੀਆ ਸਾਧਨ ਹਨ। ਇਸ ਦੌਰਾਨ ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਕਾਲਜ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਚੰਗੇ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ।