ਮੋਟਰਸਾਈਕਲਾਂ ਦੀ ਟੱਕਰ ’ਚ ਇਕ ਜ਼ਖ਼ਮੀ
ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਜ਼ਖ਼ਮੀ
Publish Date: Thu, 12 Mar 2026 04:43 PM (IST)
Updated Date: Thu, 12 Mar 2026 04:45 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਜਨਤਾ ਨਗਰ ਗਲੀ ਨੰਬਰ 5 ਦੇ ਨੇੜੇ ਦੋ ਮੋਟਰਸਾਈਕਲਾਂ ਵਿਚਾਲੇ ਟੱਕਰ ਹੋ ਗਈ। ਜਿਸ ਵਿਚ ਇਕ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਜ਼ਖ਼ਮੀ ਵਿਅਕਤੀ ਦੀ ਪਛਾਣ ਲਲਿਤ ਕੁਮਾਰ (46) ਵਾਸੀ ਗੋਪਾਲ ਨਗਰ ਵਜੋਂ ਹੋਈ ਹੈ। ਦੂਜੇ ਪਾਸੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਸਵਾਰ ਨੂੰ ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।