ਮੋਟਰਾਂ ਦੇ ਸਟਾਰਟਰ ਚੋਰੀ
ਮੋਟਰਾਂ ਦੇ ਸਟਾਰਟਰ ਚੋਰੀ
Publish Date: Thu, 12 Mar 2026 04:55 PM (IST)
Updated Date: Thu, 12 Mar 2026 04:57 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮੋਟਰਾਂ ਦੇ ਸਟਾਰਟਰ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਗੁਰਮਨ ਸਿੰਘ ਵਾਸੀ ਪਿੰਡ ਘੁੱਦਾ ਨੇ ਦੱਸਿਆ ਕਿ 7 ਮਾਰਚ ਨੂੰ ਅਣਪਛਾਤੇ ਵਿਅਕਤੀ ਉਸ ਦੇ ਖੇਤ ਵਿਚ ਲੱਗੀਆਂ ਦੋ ਸੋਲਰ ਮੋਟਰਾਂ ਦੇ ਸਟਾਰਟਰ ਅਤੇ ਤਾਰਾਂ ਚੋਰੀ ਕਰ ਕੇ ਲੈ ਗਏ। ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।