ਮੇਘਾ ਮਾਨ ਡੀਪੀਆਰਓ ਦਾ ਧੀਆਂ ਦਾ ਮਾਣ ਐਵਾਰਡ ਨਾਲ ਸਨਮਾਨ
ਮੇਘਾ ਮਾਨ ਡੀਪੀਆਰਓ ਦਾ ਧੀਆਂ ਦਾ ਮਾਣ ਐਵਾਰਡ ਨਾਲ ਸਨਮਾਨ
Publish Date: Thu, 12 Mar 2026 05:59 PM (IST)
Updated Date: Thu, 12 Mar 2026 06:03 PM (IST)
- ਪ੍ਰੈੱਸ ਕਲੱਬ ਭਗਤਾ ਨੇ ਸਮਾਜ ਸੇਵਾ ਦੇ ਖੇਤਰ ’ਚ ਨਿਵੇਕਲੀ ਤੇ ਉਸਾਰੂ ਪਿਰਤ ਪਾਈ : ਮੇਘਾ ਮਾਨ
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ : ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨਾਲ ਸਬੰਧਿਤ ਪ੍ਰੈੱਸ ਕਲੱਬ ਭਗਤਾ ਭਾਈ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਥਾਨਕ ਸ਼ਿਵਮ ਰੈਸਟੋਰੈਂਟ ਵਿਖੇ ਕਲੱਬ ਪ੍ਰਧਾਨ ਸੁਖਪਾਲ ਸਿੰਘ ਸੋਨੀ ਦੀ ਪ੍ਰਧਾਨਗੀ ਹੇਠ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮੇਘਾ ਮਾਨ ਡੀਪੀਆਰਓ ਬਠਿੰਡਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰੈੱਸ ਕਲੱਬ ਦੇ ਖਜ਼ਾਨਚੀ ਬਿੰਦਰ ਜਲਾਲ ਨੇ ਮੇਘਾ ਮਾਨ ਦਾ ਸਵਾਗਤ ਕਰਦਿਆਂ ਪ੍ਰੈੱਸ ਕਲੱਬ ਦੀਆਂ ਪਿਛਲੀਆਂ ਸਰਗਰਮੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰੈੱਸ ਕਲੱਬ ਭਗਤਾ ਭਾਈ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਠਿੰਡਾ ਮੇਘਾ ਮਾਨ ਨੂੰ ਧੀਆਂ ਦਾ ਮਾਣ ਐਵਾਰਡ-2026 ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰੈੱਸ ਕਲੱਬ ਵੱਲੋਂ ਲੋਕ ਸੰਪਰਕ ਦਫ਼ਤਰ ਬਠਿੰਡਾ ਦੇ ਸਟਾਫ ਮੈਂਬਰਾਂ ਸੀਨੀਅਰ ਸਹਾਇਕ ਬਲਵਿੰਦਰ ਸਿੰਘ, ਕਲਰਕ ਗਗਨਦੀਪ ਕੌਰ, ਕਲਰਕ ਵੀਰਪਾਲ ਕੌਰ, ਕਰਨਦੀਪ ਸਿੰਘ ਬੇਦੀ, ਗੁਰਪ੍ਰਕਾਸ਼ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਲਾਲ ਸਿੰਘ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਸ ਸਮੇਂ ਲੋਕ ਸੰਪਰਕ ਅਫ਼ਸਰ ਬਠਿੰਡਾ ਮੇਘਾ ਮਾਨ ਨੇ ਕਿਹਾ ਕਿ ਇਲਾਕੇ ਵਿਚ ਇੱਕ ਸਾਫ਼ ਸੁਥਰੀ ਤੇ ਉਸਾਰੂ ਪੱਤਰਕਾਰੀ ਦੇ ਨਾਲ ਪ੍ਰੈੱਸ ਕਲੱਬ ਭਗਤਾ ਵੱਲੋਂ ਜੋ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ, ਉਹ ਬੇਹੱਦ ਪ੍ਰਸ਼ੰਸਾਯੋਗ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਪ੍ਰੈੱਸ ਕਲੱਬ ਆਪਣੀਆਂ ਸਮੱਸਿਆਵਾਂ ’ਤੇ ਮੰਗਾਂ ਤੱਕ ਹੀ ਸੀਮਤ ਹੁੰਦੇ ਹਨ ਪਰ ਪ੍ਰੈੱਸ ਕਲੱਬ ਭਗਤਾ ਨੇ ਸਮਾਜ ਸੇਵਾ ਦੇ ਖੇਤਰ ਵਿਚ ਵੱਡੇ ਕਾਰਜ ਕਰ ਕੇ ਨਿਵੇਕਲੀ ਤੇ ਉਸਾਰੂ ਪਿਰਤ ਪਾਈ ਹੈ। ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ ਨੇ ਦੱਸਿਆ ਕਿ ਕਲੱਬ ਵੱਲੋਂ ਹਰ ਸਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਗਮ ਕਰ ਕੇ ਵੱਖ-ਵੱਖ ਖੇਤਰਾਂ ਵਿਚ ਵਡਮੁੱਲਾ ਕਾਰਜ ਕਰਨ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮੇਂ ਵੀਰਪਾਲ ਸਿੰਘ ਭਗਤਾ ਸੂਬਾ ਸਕੱਤਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਜ਼ਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਰਾਹੜ, ਕਲੱਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਢਿੱਲੋਂ, ਪ੍ਰੈੱਸ ਸਕੱਤਰ ਸਵਰਨ ਸਿੰਘ ਭਗਤਾ, ਰਾਜਿੰਦਰਪਾਲ ਸ਼ਰਮਾ, ਹਰਜੀਤ ਸਿੰਘ ਗਿੱਲ, ਸਿਕੰਦਰ ਸਿੰਘ ਜੰਡੂ, ਸਿਕੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।