ਲਾਪਰਵਾਹ ਦੋ ਚਾਲਕਾਂ ਖ਼ਿਲਾਫ਼ ਕੇਸ ਦਰਜ
ਲਾਪਰਵਾਹ ਚਾਲਕਾਂ ਖਿਲਾਫ ਕੇਸ ਦਰਜ
Publish Date: Fri, 13 Mar 2026 04:36 PM (IST)
Updated Date: Sat, 14 Mar 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਅੰਦਰ ਹੋਏ ਦੋ ਸੜਕ ਹਾਦਸਿਆਂ ਵਿਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਦੋ ਚਾਲਕਾਂ ਖ਼ਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਥਾਨਕ ਥਾਣਾ ਸਦਰ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਪਵਨਦੀਪ ਕੌਰ ਵਾਸੀ ਪਿੰਡ ਗੁਲਾਬਗੜ੍ਹ ਨੇ ਦੱਸਿਆ ਕਿ ਉਸ ਦਾ ਪਤੀ ਕਰਮਜੀਤ ਸਿੰਘ ਆਪਣੀ ਸਕੂਟਰੀ ਨੰਬਰ ਪੀਬੀ03ਏਕਿਊ 9975 ’ਤੇ ਜਾ ਰਿਹਾ ਸੀ ਕਿ ਜਦੋਂ ਉਹ ਗੁਲਾਬਗੜ੍ਹ ਤੋਂ ਕਟਾਰ ਸਿੰਘ ਵਾਲਾ ਕੋਲ ਪੁੱਜਾ ਤਾਂ ਇਕ ਕਾਰ ਨੰਬਰ ਪੀਬੀ 23 ਆਰ 9677 ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੇ ਪਤੀ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਚਮਕੌਰ ਸਿੰਘ ਅਨੁਸਾਰ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਕਾਰ ਚਾਲਕ ਲਖਵਿੰਦਰਜੀਤ ਸਿੰਘ ਵਾਸੀ ਪਿੰਡ ਫੂਸ ਮੰਡੀ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਤਰ੍ਹਾਂ ਹੀ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਸਿੰਦਰਪਾਲ ਸ਼ਰਮਾ ਵਾਸੀ ਖੱਤਰੀਆਂਵਾਲਾ ਮੁਹੱਲਾ ਹੰਡਿਆਇਆ ਨੇ ਦੱਸਿਆ ਕਿ ਉਹ ਆਪਣੀ ਪਤਨੀ ਕੁਲਵੀਰ ਕੌਰ ਅਤੇ ਸਾਲੀ ਸੁਖਵਿੰਦਰ ਕੌਰ ਸਮੇਤ ਆਪਣੀ ਕਾਰ ’ਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਇਕ ਟਰੱਕ ਨੰਬਰ ਪੀਬੀ29x0586 ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਜਖਮੀ ਹੋ ਗਏ। ਪੀੜਤ ਨੇ ਦੱਸਿਆ ਕਿ ਉਸ ਦੀ ਪਤਨੀ ਕੁਲਵੀਰ ਕੌਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਟਰੱਕ ਚਾਲਕ ਪੁਪਿੰਦਰ ਸਿੰਘ ਪੱਪੂ ਵਾਸੀ ਦੀਨਾ ਸਾਹਿਬ ਜ਼ਿਲ੍ਹਾ ਮੋਗਾ ਨੂੰ ਗ੍ਰਿਫਤਾਰ ਕਰ ਲਿਆ ਹੈ।