ਪਿਸਤੌਲ ਤੇ ਕਾਰਤੂਸਾਂ ਸਮੇਤ ਇਕ ਕਾਬੂ
ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਕਾਬੂ
Publish Date: Fri, 13 Mar 2026 04:38 PM (IST)
Updated Date: Sat, 14 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਤੇ ਦੋ ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਚੁੱਘੇ ਕਲਾਂ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 32 ਬੋਰ ਦੇਸੀ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਪਿੰਡ ਸਰਦਾਰਗੜ੍ਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਪਿਸਤੌਲ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਨਾਲ ਕਿਹੜੀ ਵਾਰਦਾਤ ਨੂੰ ਅੰਜਾਮ ਦੇਣਾ ਸੀ।