ਬਜ਼ੁਰਗਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਾਇਆ
ਬਜ਼ੁਰਗਾਂ ਲਈ ਮੁਫ਼ਤ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਾਇਆ
Publish Date: Fri, 13 Mar 2026 04:42 PM (IST)
Updated Date: Sat, 14 Mar 2026 04:04 AM (IST)

ਜਸਪਾਲ ਪਾਲੀ, ਪੰਜਾਬੀ ਜਾਗਰਣ, ਮਹਿਰਾਜ : ਸੀਐੱਚਸੀ ਹਸਪਤਾਲ ਮਹਿਰਾਜ ਜ਼ਿਲ੍ਹਾ ਬਠਿੰਡਾ ’ਚ ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਮੈਡੀਕਲ ਤੇ ਜਾਗਰੂਕਤਾ ਕੈਂਪ ਲਾਇਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀ ਸਿਹਤ ਸੰਭਾਲ ਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਹ ਜਾਣਕਾਰੀ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਰਸ਼ਦੀਪ ਕੌਰ ਨੇ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਰਸ਼ਦੀਪ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੈਂਪ ਦੌਰਾਨ ਡੀਐੱਲਐੱਸਏ ਰਾਹੀਂ ਬਜ਼ੁਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ। ਸਟੇਟ ਬੈਂਕ ਆਫ ਇੰਡੀਆ ਵੱਲੋਂ ਬੈਂਕਿੰਗ ਸੇਵਾਵਾਂ ਵੱਲੋਂ ਵਿੱਤੀ ਧੋਖਾਧੜੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਰਸ਼ਦੀਪ ਕੌਰ ਵੱਲੋਂ ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ ਤੇ ਹੋਰ ਸਮਾਜਿਕ ਸੁਰੱਖਿਆ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਸਰਕਾਰੀ ਸਹਾਇਤਾ ਪ੍ਰਣਾਲੀ ਨਾਲ ਜੋੜਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਯੋਗ ਗੁਰੂ ਰਾਧਾ ਸਵਾਮੀ ਬਾਂਸਲ ਬਠਿੰਡਾ ਵੱਲੋਂ ਬਜ਼ੁਰਗਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਯੋਗ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਵੱਲੋਂ ਬਜੁਰਗਾਂ ਨੂੰ ਵੱਖ-ਵੱਖ ਯੋਗ ਆਸਣਾਂ ਦੀ ਪ੍ਰੈਕਟਿਸ ਕਰਵਾਈ ਗਈ ਅਤੇ ਸਹੀ ਤਰੀਕੇ ਨਾਲ ਕਰਨ ਬਾਰੇ ਵੀ ਸਮਝਾਇਆ ਗਿਆ। ਇਸ ਦੌਰਾਨ ਅੱਖਾਂ ਦੇ ਮਾਹਿਰ ਡਾ. ਵੀਨੂੰ ਨੇ ਬਜ਼ੁਰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਖਾਂ ਦੀ ਸਿਹਤ ਲਈ ਸਮੇਂ-ਸਮੇਂ ਤੇ ਜਾਂਚ ਕਰਵਾਉਣਾ ਅਤੇ ਪੌਸ਼ਟਿਕ ਖੁਰਾਕ ਲੈਣਾ ਬਹੁਤ ਜ਼ਰੂਰੀ ਹੈ, ਤਾਂ ਜੋ ਅੱਖਾਂ ਨਾਲ ਸਬੰਧਤ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਕੈਂਪ ਦੌਰਾਨ ਬਜੁਰਗਾਂ ਦੀ ਮੁਫ਼ਤ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਮੋਤੀਆਬਿੰਦ ਆਪ੍ਰੇਸ਼ਨ ਲਈ ਪੂਰਵ ਮੁੱਲਾਂਕਣ ਵੀ ਕੀਤਾ ਗਿਆ, ਤਾਂ ਜੋ ਯੋਗ ਬਜੁਰਗਾਂ ਵੱਲੋਂ ਆਪਣੇ ਮੁਫ਼ਤ ਆਪ੍ਰੇਸ਼ਨ ਕਰਵਾਏ ਜਾ ਸਕਣ।