ਲੋਕ-ਚਰਚਾ : ਮਾਂ-ਧੀ ਸਤਿਕਾਰ ਯੋਜਨਾ ਦਾ ਮਹਿਲਾਵਾਂ ਨੂੰ ਹੋਵੇਗਾ ਲਾਭ
ਮਾਂ ਧੀ ਸਤਿਕਾਰ ਯੋਜਨਾ ਦਾ ਮਹਿਲਾਵਾਂ ਨੂੰ ਹੋਵੇਗਾ ਵੱਡਾ ਫਾਇਦਾ
Publish Date: Fri, 13 Mar 2026 05:11 PM (IST)
Updated Date: Sat, 14 Mar 2026 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮਾਵਾਂ-ਧੀਆਂ ਸਤਿਕਾਰ ਯੋਜਨਾ” ਨੂੰ ਲੈ ਕੇ ਮਹਿਲਾਵਾਂ ਤੇ ਸਮਾਜ ਦੇ ਵੱਖ-ਵੱਖ ਵਰਗਾਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਮਿਲਣ ਵਾਲੀ ਆਰਥਿਕ ਸਹਾਇਤਾ ਨਾਲ ਉਨ੍ਹਾਂ ਨੂੰ ਘਰੇਲੂ ਖਰਚੇ ਪੂਰੇ ਕਰਨ ’ਚ ਮਦਦ ਮਿਲੇਗੀ। ਇਸ ਸਬੰਧੀ ਵੱਖ-ਵੱਖ ਵਿਅਕਤੀਆਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਸਕੀਮ ਮਹਿਲਾਵਾਂ ਲਈ ਲਾਭਦਾਇਕ ਸਾਬਤ ਹੋਵੇਗੀ। -ਬਾਕਸ- ਬਲਜਿੰਦਰ ਕੌਰ ਤੁੰਗਵਾਲੀ ਨੇ ਕਿਹਾ ਕਿ ਅਜੋਕੀ ਮਹਿੰਗਾਈ ਦੇ ਸਮੇਂ ਵਿਚ ਘਰ ਦਾ ਖਰਚ; ਚਲਾਉਣਾ ਕਾਫੀ ਮੁਸ਼ਕਲ ਹੋ ਗਿਆ ਹੈ। ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਇਹ ਆਰਥਿਕ ਮਦਦ ਮਹਿਲਾਵਾਂ ਲਈ ਵੱਡਾ ਸਹਾਰਾ ਬਣੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਪਣੀਆਂ ਛੋਟੀਆਂ-ਮੋਟੀਆਂ ਲੋੜਾਂ ਪੂਰੀਆਂ ਕਰਨ ਲਈ ਕਿਸੇ ਹੋਰ ‘ਤੇ ਨਿਰਭਰ ਨਹੀਂ ਰਹਿਣਾ ਪੈਂਦਾ ਸੀ, ਪਰ ਹੁਣ ਉਨ੍ਹਾਂ ਨੂੰ ਫਾਇਦਾ ਹੋਵੇਗਾ। -ਬਾਕਸ- ਰਾਜਵਿੰਦਰ ਸਿੰਘ ਨੇ ਕਿਹਾ ਕਿ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਇਸ ਤਰ੍ਹਾਂ ਦੀਆਂ ਯੋਜਨਾਵਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ “ਮਾਵਾਂ-ਧੀਆਂ ਸਤਿਕਾਰ ਯੋਜਨਾ” ਨਾਲ ਖਾਸ ਕਰਕੇ ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਵੱਡਾ ਲਾਭ ਮਿਲੇਗਾ। ਇਸ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਵਧੇਗਾ ਅਤੇ ਉਹ ਆਪਣੇ ਘਰ ਦੀ ਆਰਥਿਕਤਾ ਵਿਚ ਭਾਗੀਦਾਰੀ ਕਰ ਸਕਣਗੀਆਂ। -ਬਾਕਸ- ਗੁਰਸੇਵਕ ਸਿੰਘ ਬਾਂਡੀ ਨੇ ਕਿਹਾ ਕਿ ਸਮਾਜ ਵਿਚ ਮਹਿਲਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਅਜਿਹੀਆਂ ਯੋਜਨਾਵਾਂ ਲਿਆਉਣਾ ਇਕ ਚੰਗੀ ਪਹਿਲ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਯੋਜਨਾ ਢੰਗ ਨਾਲ ਲਾਗੂ ਹੋਵੇ ਤਾਂ ਕਈ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲ ਸਕਦੀ ਹੈ। ਇਸ ਨਾਲ ਗਰੀਬ ਵਰਗ ਦੀਆਂ ਔਰਤਾਂ ਨੂੰ ਫਾਇਦਾ ਹੋਵਗਾ। -ਬਾਕਸ- ਵਪਾਰੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਸਰਕਾਰ ਦੀ ਇਹ ਸਕੀਮ ਮਹਿਲਾਵਾਂ ਲਈ ਇਕ ਸਹਾਇਕ ਕਦਮ ਹੈ। ਉਨ੍ਹਾਂ ਕਿਹਾ ਕਿ ਘਰ ਦੀ ਮਹਿਲਾ ਮਜ਼ਬੂਤ ਹੋਵੇਗੀ ਤਾਂ ਪਰਿਵਾਰ ਅਤੇ ਸਮਾਜ ਦੋਵੇਂ ਮਜ਼ਬੂਤ ਹੋਣਗੇ। ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਹਾਰਾ ਮਿਲੇਗਾ ਅਤੇ ਉਨ੍ਹਾਂ ਦੀ ਸਥਿਤੀ ਵਿਚ ਸੁਧਾਰ ਆਵੇਗਾ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਵੱਲੋਂ ਇਸ ਯੋਜਨਾ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਗਿਆ ਤਾਂ ਇਹ ਮਹਿਲਾਵਾਂ ਦੀ ਜ਼ਿੰਦਗੀ ਵਿਚ ਸਕਾਰਾਤਮਕ ਬਦਲਾਅ ਲਿਆ ਸਕਦੀ ਹੈ। ਲੋਕਾਂ ਨੇ ਉਮੀਦ ਜਤਾਈ ਕਿ ਇਸ ਤਰ੍ਹਾਂ ਦੀਆਂ ਹੋਰ ਲੋਕ-ਭਲਾਈ ਯੋਜਨਾਵਾਂ ਵੀ ਭਵਿੱਖ ਵਿਚ ਸ਼ੁਰੂ ਕੀਤੀਆਂ ਜਾਣਗੀਆਂ। -ਬਾਕਸ- ਗਗਨਦੀਪ ਸਿੰਘ ਅਬਲੁੂ ਨੇ ਕਿਹਾ ਕਿ ਪਿੰਡਾਂ ਵਿਚ ਕਈ ਅਜਿਹੀਆਂ ਮਹਿਲਾਵਾਂ ਹਨ, ਜੋ ਘਰੇਲੂ ਆਰਥਿਕ ਤੰਗੀ ਦਾ ਸਾਹਮਣਾ ਕਰਦੀਆਂ ਹਨ। ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਇਹ ਆਰਥਿਕ ਸਹਾਇਤਾ ਉਨ੍ਹਾਂ ਲਈ ਕਾਫੀ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਪਣੇ ਛੋਟੇ-ਮੋਟੇ ਖਰਚੇ ਪੂਰੇ ਕਰਨ ਵਿਚ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਕੁਝ ਆਰਥਿਕ ਆਤਮ-ਨਿਰਭਰਤਾ ਵੀ ਮਿਲੇਗੀ। ਬਾਕਸ ਜੋਗਿੰਦਰ ਸਿੰਘ ਨਥਾਣਾ ਨੇ ਕਿਹਾ ਕਿ ਮਾਂ-ਧੀ ਸਤਿਕਾਰ ਯੋਜਨਾ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਕੀਤਾ ਗਿਆ ਇਕ ਚੰਗਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਘਰ ਦੀ ਮਹਿਲਾ ਆਰਥਿਕ ਤੌਰ ’ਤੇ ਮਜ਼ਬੂਤ ਹੁੰਦੀ ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ਹੁੰਦਾ ਹੈ। ਇਸ ਯੋਜਨਾ ਨਾਲ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਮਹਿਲਾਵਾਂ ਨੂੰ ਆਪਣੇ ਖਰਚੇ ਪੂਰੇ ਕਰਨ ਵਿਚ ਸਹਾਇਤਾ ਮਿਲੇਗੀ।