ਟਰੱਕ ਦੀ ਟੱਕਰ ਨਾਲ ਔਰਤ ਦੀ ਮੌਤ
ਟਰੱਕ ਦੀ ਟੱਕਰ ਨਾਲ ਔਰਤ ਦੀ ਮੌਤ
Publish Date: Sat, 14 Mar 2026 04:42 PM (IST)
Updated Date: Sun, 15 Mar 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇੱਕ ਲਾਪਰਵਾਹ ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕੀਤਾ ਹੈ। ਉਕਤ ਟਰੱਕ ਡਰਾਈਵਰ ਦੀ ਅਣਗਹਿਲੀ ਕਾਰਨ ਇਕ ਕਾਰ ਸਵਾਰ ਔਰਤ ਦੀ ਮੌਤ ਹੋ ਗਈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਗੁਰਮੇਲ ਸਿੰਘ ਵਾਸੀ ਪਿੰਡ ਚੱਕ ਹੀਰਾ ਸਿੰਘ ਵਾਲਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਬਠਿੰਡਾ ਡੱਬਵਾਲੀ ਰੋਡ ’ਤੇ ਪਿੰਡ ਚੱਕ ਹੀਰਾ ਸਿੰਘ ਵਾਲਾ ਜਾ ਰਿਹਾ ਸੀ, ਜਦੋਂ ਉਹ ਪਿੰਡ ਗਹਿਰੀ ਬੁੱਟਰ ਦੇ ਪੁਲ ਨੇੜੇ ਪੁੱਜਾ ਤਾਂ ਗਲਤ ਸਾਈਡ ਤੋਂ ਆ ਰਹੇ ਟਰੱਕ ਨੰਬਰ ਐਚਆਰ 50 ਬੀ 1951 ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਪਤਨੀ ਅਮਰਜੀਤ ਕੌਰ 40 ਸਾਲ ਦੀ ਮੌਤ ਹੋ ਗਈ। ਥਾਣਾ ਸੰਗਤ ਮੰਡੀ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਜੈਪਾਲ ਸਿੰਘ ਵਾਸੀ ਗੁਲਜਾਨਾ ਕੈਥਲ ਹਰਿਆਣਾ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ।