ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕਰਵਾਏ ਖੇਡ ਮੁਕਾਬਲੇ
ਆਂਗਣਵਾੜੀ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਖੇਡ ਮੁਕਾਬਲੇ ਕਰਵਾਏ
Publish Date: Sat, 14 Mar 2026 04:45 PM (IST)
Updated Date: Sun, 15 Mar 2026 04:01 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਆਂਗਨਵਾੜੀ ਕੇਂਦਰਾਂ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸੀਡੀਪੀਓ ਬਹਾਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਸੁਪਰਵਾਈਜ਼ਰ ਸੁਖਪਾਲ ਕੌਰ ਦੀ ਅਗਵਾਈ ਵਿਚ ਸਥਾਨਕ ਕਸਬੇ ਦੇ ਆਂਗਨਵਾੜੀ ਕੇਂਦਰਾਂ ਦੇ ਬੱਚਿਆਂ ਦੇ ਮੁਕਾਬਲੇ ਸੀਂਗੋ ਮੰਡੀ ਵਿਖੇ ਕਰਵਾਏ ਗਏ, ਜਿਸ 'ਚ ਛੋਟੇ ਬੱਚਿਆਂ ਦੀ ਦੌੜ, ਨਿੰਬੂ ਚਮਚਾ ਮੁਕਾਬਲੇ, ਬੇਰੀ ਦੌੜ, ਡੱਡੂ ਦੌੜ ਤੇ ਗੇਂਦ ਸਰਗਰਮੀਆਂ ਦੇ ਮੁਕਾਬਲੇ ਸ਼ਾਮਲ ਸਨ। ਇਸ ਮੌਕੇ ਸੀਡੀਪੀਓ ਬਹਾਦਰ ਸਿੰਘ ਤੇ ਸਰਕਲ ਸੁਪਰਵਾਈਜ਼ਰ ਸੁਖਪਾਲ ਕੌਰ ਨੇ ਦੱਸਿਆ ਕਿ ਆਂਗਣਵਾੜੀ ਬੱਚਿਆਂ ਦੇ ਸਿਹਤਮੰਦ ਅਤੇ ਸਰਬਪੱਖੀ ਵਿਕਾਸ ਲਈ ਖੇਡ ਸਰਗਰਮੀਆਂ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਨਾਲ ਉਨ੍ਹਾਂ ਦੀ ਸਰੀਰਕ ਤੰਦਰੁਸਤੀ ਆਤਮ ਵਿਸ਼ਵਾਸ ਅਤੇ ਸਿੱਖਣ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ। ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇੰਟੀਗਰੇਟਡ ਚਾਹੀਦਾ ਡਿਵੈਲਪਮੈਂਟ ਸਰਵਿਸ ਤਹਿਤ ਇਹ ਖੇਡ ਮੁਕਾਬਲੇ ਕਰਵਾਏ ਗਏ ਹਨ, ਜਿਨਾਂ ਦਾ ਮੁੱਖ ਉਦੇਸ਼ ਛੋਟੇ ਬੱਚਿਆਂ ਨੂੰ ਖੇਡ ਮੁਕਾਬਲਿਆਂ ਪ੍ਰਤੀ ਰੁਝਾਨ ਵਧਾਉਣਾ ਹੈ। ਇਸ ਸਰਕਲ ਸੁਪਰਵਾਈਜਰ ਪਰਮਪਾਲ ਕੌਰ, ਅਮਨਦੀਪ ਕੌਰ, ਸਿਮਰਜੀਤ ਕੌਰ ਨੇ ਆਪਣੇ ਆਪਣੇ ਸਰਕਲਾਂ ਵਿੱਚ ਮੁਕਾਬਲੇ ਕਰਵਾਏ। ਇਸ ਮੌਕੇ ਗੁਰਬਿੰਦਰ ਕੌਰ, ਕਿਰਨਦੀਪ ਕੌਰ, ਹਰਵਿੰਦਰ ਕੌਰ, ਚਿੰਤ ਕੌਰ, ਸਾਰਲਾ ਦੇਵੀ, ਮਨਜੀਤ ਕੌਰ, ਸੱਵਿਤਾ ਮੈਡਮ, ਰਾਜਿੰਦਰ ਕੌਰ, ਕਰਮਜੀਤ ਕੌਰ, ਅਮਰਜੀਤ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਬਲਵੀਰ ਕੌਰ ਲਹਿਰੀ, ਕਮਲਦੀਪ ਕੌਰ ਨੰਗਲਾ, ਗੁਰਮੀਤ ਕੌਰ, ਮੀਨਾਕਸ਼ੀ, ਵੀਰਪਾਲ ਕੌਰ, ਜਸਵਿੰਦਰ ਕੌਰ,ਆਸ਼ਾ ਰਾਣੀ, ਅਮਨਦੀਪ ਕੌਰ ਸੰਗਤ ਸਮੇਤ ਸਮੂਹ ਹੈਲਪਰਾਂ ਨੇ ਸ਼ਮੂਲੀਅਤ ਕੀਤੀ। ਅੰਤ ਵਿੱਚ ਜੇਤੂ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਮਾਪਿਆਂ ਨੂੰ ਬੱਚਿਆਂ ਦੀ ਮੁੱਢਲੀ ਸਿੱਖਿਆ ਤੇ ਸਿਹਤ ਵੱਲ ਖਾਸ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਬੱਚਿਆਂ ਨੂੰ ਤੋਹਫ਼ੇ ਵੀ ਵੰਡੇ ਗਏ।