ਨਸ਼ੇ ਖ਼ਿਲਾਫ਼ ਕਾਰਵਾਈ ਦੌਰਾਨ 6 ਕੇਸ ਦਰਜ, ਹੈਰੋਇਨ ਸਣੇ 8 ਕਾਬੂ
ਬਠਿੰਡਾ ’ਚ ਨਸ਼ੇ ਖਿਲਾਫ ਕਾਰਵਾਈ: 6 ਮਾਮਲੇ ਦਰਜ, 89.27 ਗ੍ਰਾਮ ਹੈਰੋਇਨ ਬਰਾਮਦ ਅੱਠ ਕਾਬੂ
Publish Date: Sat, 14 Mar 2026 05:24 PM (IST)
Updated Date: Sun, 15 Mar 2026 04:07 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ‘ਤੇ ਛਾਪੇ ਮਾਰ ਕੇ ਐੱਨਡੀਪੀਐੱਸ ਐਕਟ ਤਹਿਤ ਛੇ ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਕਾਰਵਾਈਆਂ ਦੌਰਾਨ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 89.23 ਗ੍ਰਾਮ ਹੈਰੋਇਨ ਅਤੇ 11 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਸੀਆਈਏ-2 ਦੀ ਟੀਮ ਨੇ ਐਂਟੀਕ ਰਿਜ਼ੋਰਟ ਨੇੜੇ ਕਾਰਵਾਈ ਕਰਦੇ ਹੋਏ ਰਵਿੰਦਰ ਕੁਮਾਰ ਨੂੰ ਕਾਬੂ ਕੀਤਾ। ਪੁਲਿਸ ਨੇ ਦੋਸ਼ੀ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਨੇਹੀਆਵਾਲਾ ਦੀ ਪੁਲਿਸ ਨੇ ਪਿੰਡ ਖੇਮੂਆਣਾ ਨੇੜੇ ਕਾਰਵਾਈ ਕਰਕੇ ਇਕਬਾਲ ਸਿੰਘ ਤੇ ਧਰਮਪ੍ਰੀਤ ਸਿੰਘ ਉਰਫ਼ ਸੰਨੀ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀਆਂ ਕੋਲੋਂ 6.23 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਸੀਆਈਏ ਸਟਾਫ਼ ਦੋ ਦੀ ਪੁਲਿਸ ਨੇ ਪਿੰਡ ਸਿਧਾਣਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੂੰ 50 ਗ੍ਰਾਮ ਹੈਰੋਇਨ ਸਮੇਤ ਪਿੰਡ ਲਹਿਰਾ ਸੌਂਧਾ ਤੋਂ ਕਾਬੂ ਕੀਤਾ। ਥਾਣਾ ਫੂਲ ਦੀ ਪੁਲਿਸ ਨੇ ਪਿੰਡ ਭਾਈਰੂਪਾ ਦੇ ਰਹਿਣ ਵਾਲੇ ਰਮਨਦੀਪ ਸਿੰਘ ਕੋਲੋਂ 5.52 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮੁਲਜ਼ਮ ਨੂੰ ਪਿੰਡ ਹਰਨਾਮ ਸਿੰਘ ਵਾਲਾ ਤੋਂ ਕਾਬੂ ਕੀਤਾ ਹੈ। ਉੱਧਰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਗੁਰਦੀਪ ਰਾਮ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਨੂੰ ਬਾਅਦ ਵਿੱਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਮਲਵਾਲਾ ਦੇ ਰਹਿਣ ਵਾਲੇ ਲਵਦੀਪ ਸਿੰਘ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਸਾਰੇ ਮਾਮਲਿਆਂ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।