ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਭਾਸ਼ਣ
ਸੋਸ਼ਲ ਸਾਇੰਸ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ
Publish Date: Sat, 14 Mar 2026 05:35 PM (IST)
Updated Date: Sun, 15 Mar 2026 04:07 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਅਨਰੇਰੀ ਸਕੱਤਰਕਾਲਜ ਦੀ ਰਹਿਨੁਮਾਈ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਕਾਲਜ ਵਿਖੇ ਸੋਸ਼ਲ ਸਾਇੰਸ ਵਿਭਾਗ ਵੱਲੋਂ ਆਈਕਿਓਏਸੀ ਦੇ ਸਹਿਯੋਗ ਨਾਲ ਸਮਕਾਲੀ ਪੰਜਾਬ ਸਮਾਜਿਕ-ਰਾਜਨੀਤਿਕ ਚੁਨੌਤੀਆਂ ਅਤੇ ਉਭਰ ਰਹੀਆਂ ਚਿੰਤਾਵਾਂ ਦੇ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਦੇ ਮੁੱਖ ਬੁਲਾਰਾ ਡਾ. ਸਤਨਾਮ ਸਿੰਘ ਮੁਖੀ ਪੋਲੀਟੀਕਲ ਸਾਇੰਸ ਵਿਭਾਗ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਸਨ। ਪੋਲੀਟੀਕਲ ਸਾਇੰਸ ਵਿਭਾਗ ਦੇ ਮੁਖੀ ਪ੍ਰੋਫੈਸਰ ਰਮਨਦੀਪ ਕੌਰ ਨੇ ਦੱਸਿਆ ਕਿ ਮੁੱਖ ਵਕਤਾਂ ਨੇ ਪੰਜਾਬ ਦੀ ਸਮਾਜਿਕ ਅਤੇ ਰਾਜਨੀਤਕ ਸਥਿਤੀ ਉੱਪਰ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਭਰ ਰਹੀਆਂ ਨਵੀਆਂ ਸਮੱਸਿਆਵਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਇਸ ਵਿਸ਼ੇਸ਼ ਭਾਸ਼ਣ ਨੂੰ ਬਹੁਤ ਧਿਆਨ ਨਾਲ ਸੁਣਿਆ। ਇਸ ਵਿੱਚ ਬੀਏ ਭਾਗ ਪਹਿਲਾ, ਦੂਜਾ ਅਤੇ ਤੀਜਾ ਦੇ ਲਗਭਗ 50 ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵੱਲੋਂ ਪੰਜਾਬ ਪੋਲੀਟੀਕਲ ਸਾਇੰਸ ਐਸੋਸੀਏਸ਼ਨ ਨਾਲ ਸਮਝੌਤਾ ਸਾਈਨ ਕੀਤਾ ਗਿਆ। ਇਸ ਸਮੇਂ ਸੰਸਥਾ ਵੱਲੋਂ ਡਾ. ਹਰਮਨਦੀਪ ਕੌਰ, ਪ੍ਰੋਫੈਸਰ ਰਮਨਦੀਪਕੌਰ, ਪ੍ਰੋਫੈਸਰ ਗੁਰਪ੍ਰੀਤ ਕੌਰ, ਪ੍ਰੋਫੈਸਰ ਅਰਸ਼ਦੀਪ ਸਿੰਘ ਅਤੇ ਪ੍ਰੋਫੈਸਰ ਰਮਨਦੀਪ ਕੌਰ ਨੇ ਡਾ. ਸਤਨਾਮ ਸਿੰਘ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ।