ਸਿਵਲ ਸਰਜਨ ਵੱਲੋਂ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਦੌਰਾ
ਸਿਵਲ ਸਰਜਨ ਵੱਲੋਂ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਦੌਰਾ
Publish Date: Sat, 14 Mar 2026 06:38 PM (IST)
Updated Date: Sun, 15 Mar 2026 04:12 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਬਾਲਿਆਂਵਾਲੀ ਬਲਾਕ ਦੇ ਸਮੂਹ ਆਯੁਸ਼ਮਾਨ ਆਰੋਗਿਆ ਕੇਂਦਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਓਪੀਡੀ ਦਾ ਨਿਰੀਖਣ ਕਰ ਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ। ਇਸ ਮੌਕੇ ਮਰੀਜ਼ਾਂ ਨੂੰ ਦਿਤੀਆਂ ਜਾਂਦੀਆਂ ਸਿਹਤ ਸੇਵਾਵਾਂ ਨੂੰ ਟੋਕਨ ਸਿਸਟਮ ਰਾਹੀਂ ਦੇਰੀ ਰਹਿਤ ਸਿਹਤ ਸੇਵਾਵਾ, ਡਿਊਟੀ ਰੋਸਟਰ, ਦਵਾਈ ਵੰਡ ਪ੍ਰਣਾਲੀ, ਟੈਸਟਾਂ ਦੀ ਉਪਲੱਬਧਤਾ ਤੇ ਸੰਸਥਾ ਵਿਖੇ ਸਾਫ-ਸਫ਼ਾਈ ਦੀ ਜਾਂਚ ਵੀ ਕੀਤੀ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਤੇ ਆਯੁਸ਼ਮਨ ਅਰੋਗਿਆ ਕੇਂਦਰ ’ਚ ਆਏ ਮਰੀਜਾਂ ਤੋਂ ਟੈਲੀਫੋਨ ਰਾਹੀ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰੀਜਾਂ ਨੂੰ ਕੋਈ ਵੀ ਦਵਾਈ ਬਾਹਰ ਤੋਂ ਨਾ ਲਿਖੀ ਜਾਵੇ ਤੇ ਟੈਸਟ ਰਿਪਰੋਟਾਂ ਦੀ ਉਪਲੱਬਧਤਾ ਸਮੇਂ ਸਿਰ ਯਕੀਨੀ ਬਣਾਈ ਜਾਵੇ ਅਤੇ ਗਰਭਵਤੀ ਔਰਤਾਂ ਦੇ ਚਾਰ ਜਰੂਰੀ ਏਐਨਸੀ ਜਾਂਚ ਯਕੀਨੀ ਬਣਾਉਣ ਅਤੇ ਗੰਭੀਰ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਲਿਸਟ ਤਿਆਰ ਕਰਦੇ ਹੋਏ ਫਾਲੋਅਪ ਕੀਤਾ ਜਾਵੇ ਤਾਂ ਜੋ ਜੱਚਾ-ਬੱਚਾ ਮੌਤ ਦਰ ਘੱਟ ਕਰਨ ਵਿੱਚ ਮਦਦ ਮਿਲ ਸਕੇ ।