ਰੇਲਗੱਡੀ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਗੰਭੀਰ
ਰੇਲਗੱਡੀ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ
Publish Date: Sun, 15 Mar 2026 04:21 PM (IST)
Updated Date: Mon, 16 Mar 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ–ਦਿੱਲੀ ਰੇਲਵੇ ਲਾਈਨ, ਉਧਮ ਸਿੰਘ ਨਗਰ ਦੇ ਨੇੜੇ ਇਕ ਮਾਨਸਿਕ ਰੋਗੀ ਰੇਲਗੱਡੀ ਨਾਲ ਟਕਰਾਅ ਕੇ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੀ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਜ਼ਖ਼ਮੀ ਵਿਅਕਤੀ ਦੀ ਪਛਾਣ ਜਗਦੀਪ ਸਿੰਘ ਵਾਸੀ ਪਿੰਡ ਬੁਰਜ ਗਿੱਲ ਵਜੋਂ ਕੀਤੀ ਹੈ।