ਐੱਚਪੀਵੀ ਟੀਕਾਕਰਨਮੁਹਿੰਮ ਜਾਰੀ
ਐੱਚਪੀਵੀ ਟੀਕਾਕਰਣ ਮੁਹਿੰਮ ਜਾਰੀ
Publish Date: Sun, 15 Mar 2026 04:25 PM (IST)
Updated Date: Mon, 16 Mar 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਹਤ ਵਿਭਾਗ ਵੱਲੋਂ ਔਰਤਾਂ ’ਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚਪੀਵੀ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਸਿਵਲ ਹਸਪਤਾਲ ਬਠਿੰਡਾ ਵਿਖੇ ਟੀਕਾਕਰਨ ਸੈਸ਼ਨ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ 14-15 ਸਾਲ ਦੀਆਂ ਲੜਕੀਆਂ ਨੂੰ ਸਮੇਂ ਸਿਰ ਟੀਕਾਕਰਨ ਰਾਹੀਂ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਐੱਚਪੀਵੀ ਵੈਕਸੀਨ ਤੇ ਸਰਵਾਈਕਲ ਕੈਂਸਰ ਔਰਤਾਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਟੀਕਾ ਹੈ। ਇਹ ਕੈਂਸਰ ਹਿਊਮਨ ਪੈਪੀਲੋਮਾ ਵਾਇਰਸ (ਐੱਚਪੀਵੀ.) ਕਾਰਨ ਹੁੰਦਾ ਹੈ ਜੋ ਕਿ ਸੰਕਰਾਤਮਕ ਵਾਇਰਸ ਹੈ ਅਤੇ ਔਰਤਾਂ ਵਿਚ ਕੈਂਸਰ ਦਾ ਇੱਕ ਵੱਡਾ ਕਾਰਨ ਬਣਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਦੀ ਸਿਹਤ ਦੀ ਸੁਰੱਖਿਆ ਲਈ ਇਸ ਮੁਹਿੰਮ ਦਾ ਲਾਭ ਲੈਣ ਅਤੇ ਸਮੇਂ ਸਿਰ ਐੱਚਪੀਵੀ ਵੈਕਸੀਨ ਜ਼ਰੂਰ ਲਵਾਉਣ।