ਜੂਆ ਖੇਡਦੇ ਤਿੰਨ ਵਿਅਕਤੀ ਨਕਦੀ ਸਮੇਤ ਕਾਬੂ
ਜੂਆ ਖੇਡਦੇ ਤਿੰਨ ਵਿਅਕਤੀ ਕਾਬੂ, 1200 ਰੁਪਏ ਨਕਦੀ ਬਰਾਮਦ
Publish Date: Sun, 15 Mar 2026 04:36 PM (IST)
Updated Date: Mon, 16 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬ ਜਾਗਰਣ, ਬਠਿੰਡਾ : ਪੁਲਿਸ ਨੇ ਤਲਵੰਡੀ ਸਾਬੋ ਖੇਤਰ ਵਿਚ ਜੂਆ ਖੇਡਦੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਤਲਵੰਡੀ ਸਾਬੋ ਦੇ ਹੌਲਦਾਰ ਸੁੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਲਵੰਡੀ ਸਾਬੋ ਇਲਾਕੇ ਵਿਚ ਪ੍ਰਕਾਸ਼ ਸਿੰਘ, ਗੁਰਦੀਪ ਸਿੰਘ ਅਤੇ ਸੋਨੀ ਸਿੰਘ ਦੜ੍ਹਾ-ਸੱਟਾ ਲਗਾਉਣ ਦਾ ਧੰਦਾ ਕਰਦੇ ਹਨ ਤੇ ਭੋਲੇ-ਭਾਲੇ ਲੋਕਾਂ ਨੂੰ ਵੱਧ ਪੈਸਿਆਂ ਦਾ ਲਾਲਚ ਦੇ ਕੇ ਠੱਗੀ ਮਾਰਦੇ ਹਨ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਛਾਪੇਮਾਰੀ ਕਰਕੇ ਤਿੰਨਾਂ ਮੁਲਜ਼ਮਾਂ ਨੂੰ 1200 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਲਿਆ। ਬਾਅਦ ਵਿਚ ਤਿੰਨਾਂ ਮੁਲਜ਼ਮਾਂ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ।