ਨਸ਼ਾ ਤਸਕਰੀ ਦੇ ਦੋਸ਼ ਵਿਚ 13 ਵਿਅਕਤੀ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਵਿਚ 13 ਵਿਅਕਤੀ ਗ੍ਰਿਫ਼ਤਾਰ
Publish Date: Sun, 15 Mar 2026 04:39 PM (IST)
Updated Date: Mon, 16 Mar 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 13 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਕੋਤਵਾਲੀ ਪੁਲਿਸ ਨੇ ਮੁਲਜ਼ਮ ਹੁਸਨਪ੍ਰੀਤ ਸਿੰਘ ਵਾਸੀ ਪੱਕਾ ਕਲਾਂ ਨੂੰ ਸਰਹੰਦ ਨਹਿਰ ਦੀ ਪਟੜੀ ਨੇੜੇ ਖੇਤਾਂ ਵਿੱਚੋਂ 6.28 ਗ੍ਰਾਮ ਹੇਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਪੁਲਿਸ ਨੇ ਮੋਨੂ ਕੁਮਾਰ ਵਾਸੀ ਧੋਬੀਆਣਾ ਬਸਤੀ, ਅਰੁਣ ਕੁਮਾਰ ਤੇ ਸੁਮਿਤ ਕੁਮਾਰ ਵਾਸੀ ਬੇਅੰਤ ਨਗਰ ਬਠਿੰਡਾ ਨੂੰ ਭਾਗੂ ਰੋਡ ਬਠਿੰਡਾ ’ਤੇ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਸਚਿਨ ਵਾਸੀ ਬੰਗੀ ਨਗਰ ਬਠਿੰਡਾ ਨੂੰ ਨਿਊ ਕਲਗੀਧਰ ਨਗਰ ਨੇੜੇ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ, ਜਿਸਨੂੰ ਬਾਅਦ ਵਿਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਥਰਮਲ ਪੁਲਿਸ ਨੇ ਦਿਵਿਆ ਜਟਾਣਾ ਵਾਸੀ ਵਿਸ਼ਾਲ ਨਗਰ ਬਠਿੰਡਾ ਦੀ ਆਈ-20 ਕਾਰ ’ਚ ਰੇਲਵੇ ਲਾਈਨਾਂ ਨੇੜੇ ਬਣੇ ਕਵਾਰਟਰਾਂ ਕੋਲ ਤਲਾਸ਼ੀ ਲਈ ਤਾਂ ਉਸ ਕੋਲੋਂ 5.98 ਗ੍ਰਾਮ ਹੇਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਥਾਣਾ ਕੈਂਟ ਪੁਲਿਸ ਨੇ ਮੁਲਜ਼ਮ ਨਰੇਸ਼ ਕੁਮਾਰ ਵਾਸੀ ਗੁਰੂ ਨਾਨਕ ਪੁਰਾ ਮੁਹੱਲਾ ਨੂੰ ਬੀਬੀ ਵਾਲਾ ਚੌਕ ਬਠਿੰਡਾ ਨੇੜੇ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਪੁਲਿਸ ਨੇ ਮੁਲਜ਼ਮ ਸਤਨਾਮ ਸਿੰਘ ਵਾਸੀ ਅਬਲੂ ਨੂੰ ਪਿੰਡ ਕੋਠੇ ਲਾਲ ਸਿੰਘ ਵਾਲਾ ਨੇੜੇ 40 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਨਥਾਣਾ ਪੁਲਿਸ ਨੇ ਮੁਲਜ਼ਮ ਤਲਵਿੰਦਰ ਸਿੰਘ ਵਾਸੀ ਪਿੰਡ ਪੂਹਲਾ ਨੂੰ 7.60 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਮੁਲਜ਼ਮ ਹਰਵਿੰਦਰ ਸਿੰਘ ਵਾਸੀ ਰਾਮਪੁਰਾ ਮੰਡੀ ਨੂੰ 51.55 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਅਵਤਾਰ ਸਿੰਘ ਵਾਸੀ ਪਿੰਡ ਰਾਮਪੁਰਾ ਨੂੰ ਨਜਾਇਜ਼ ਸ਼ਰਾਬ ਦੀ 36 ਬੋਤਲਾਂ ਸਮੇਤ ਕਾਬੂ ਕੀਤਾ ਹੈ, ਜਿਸਨੂੰ ਬਾਅਦ ’ਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਪੁਲਿਸ ਨੇ ਬਲਦੇਵ ਸਿੰਘ ਵਾਸੀ ਪਿੰਡ ਚਾਉਂਕੇ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਪ੍ਰੰਤੂ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਕੀਤਾ। ਥਾਣਾ ਤਲਵੰਡੀ ਸਾਬੋ ਪੁਲਿਸ ਸੁਖਵਿੰਦਰ ਸਿੰਘ ਵਾਸੀ ਬਹਿਮਣ ਜੱਸਾ ਸਿੰਘ ਵਾਲਾ ਨੂੰ ਪਿੰਡ ਬਹਿਮਣ ਕੌਰ ਸਿੰਘ ਵਾਲਾ ਨੇੜੇ 10.70 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।