ਐੱਸਐੱਸਡੀ ਗਰਲਜ਼ ਕਾਲਜ ਨੇੜਿਓਂ ਬਾਈਕ ਚੋਰੀ, ਅਣਪਛਾਤੇ ’ਤੇ ਕੇਸ
ਐੱਸਐੱਸਡੀ ਗਰਲਜ਼ ਕਾਲਜ ਨੇੜੇ ਮੋਟਰਸਾਈਕਲ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
Publish Date: Sun, 15 Mar 2026 04:54 PM (IST)
Updated Date: Mon, 16 Mar 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਐੱਸਐੱਸਡੀ ਗਰਲਜ਼ ਕਾਲਜ ਨੇੜੇ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਆਸ਼ੂਤੋਸ਼ ਗਰਗ ਵਾਸੀ ਗੁਰੂ ਗੋਬਿੰਦ ਨਗਰ ਬਠਿੰਡਾ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਮੋਟਰਸਾਈਕਲ ਨੰਬਰ ਪੀਬੀ 11 ਸੀਐੱਸ 8661 ’ਤੇ ਸਵਾਰ ਹੋ ਕੇ ਅਮਰੀਕ ਸਿੰਘ ਰੋਡ ਸਥਿਤ ਐੱਸਐੱਸਡੀ ਗਰਲਜ਼ ਕਾਲਜ ਨੇੜੇ ਕਿਸੇ ਜ਼ਰੂਰੀ ਕੰਮ ਲਈ ਗਿਆ ਸੀ। ਇਸ ਦੌਰਾਨ ਉਸ ਨੇ ਆਪਣਾ ਮੋਟਰਸਾਈਕਲ ਬਾਹਰ ਖੜ੍ਹਾ ਕਰ ਦਿੱਤਾ। ਉਸ ਨੇ ਦੱਸਿਆ ਕਿ ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਮੋਟਰਸਾਈਕਲ ਉਥੇ ਨਹੀਂ ਸੀ, ਜਿਸ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਚੋਰੀ ਕਰ ਲਿਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।