‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਦਾ ਔਰਤਾਂ ਨੂੰ ਹੋਵੇਗਾ ਲਾਭ : ਮੇਘਵਾਲ
ਮਾਵਾਂ-ਧੀਆਂ ਸਤਿਕਾਰ” ਯੋਜਨਾ ਦਾ ਔਰਤਾਂ ਨੂੰ ਹੋਵੇਗਾ ਫਾਇਦਾ: ਨਿਰਮਲ ਮੇਘਵਾਲ
Publish Date: Sun, 15 Mar 2026 05:26 PM (IST)
Updated Date: Mon, 16 Mar 2026 04:09 AM (IST)

ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ ਪੰਜਾਬ ਸਰਕਾਰ ਵੱਲੋਂ “ਮਾਵਾਂ-ਧੀਆਂ ਦਾ ਸਤਿਕਾਰ” ਯੋਜਨਾ ਦੇ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਨਾਲ ਵੱਡਾ ਫਾਇਦਾ ਹੋਵੇਗਾ। ਸਰਪੰਚ ਨਿਰਮਲ ਸਿੰਘ ਮੇਘਵਾਲ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਨੂੰ ਘਰੇਲੂ ਖਰਚਿਆਂ ਵਿੱਚ ਮਦਦ ਮੁਹੱਈਆ ਕਰਵਾਉਣਾ ਹੈ। ਇਸ ਯੋਜਨਾ ਲਈ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਕੀਮ ਨਾਲ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਹੈ। ਸਰਕਾਰ ਦਾ ਮੰਨਣਾ ਹੈ ਕਿ ਜੇ ਮਹਿਲਾਵਾਂ ਨੂੰ ਨਿਯਮਿਤ ਆਰਥਿਕ ਸਹਾਇਤਾ ਮਿਲੇਗੀ ਤਾਂ ਉਹ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਹੋਰ ਵੀ ਮਜ਼ਬੂਤ ਹੋਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਕੀਮ ਸੂਬੇ ਦੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਸਕਦੀ ਹੈ। ਸਰਕਾਰ ਵੱਲੋਂ ਇਸ ਯੋਜਨਾ ਲਈ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਵੀ ਤਿਆਰੀ ਕੀਤੀ ਜਾ ਰਹੀ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ ਵਿੱਚ ਮਹਿਲਾਵਾਂ ਦੀ ਆਰਥਿਕ ਹਾਲਤ ਵਿੱਚ ਵੱਡਾ ਸੁਧਾਰ ਆ ਸਕਦਾ ਹੈ। ਇਸ ਨਾਲ ਨਾ ਸਿਰਫ ਮਹਿਲਾਵਾਂ ਨੂੰ ਸਿੱਧਾ ਆਰਥਿਕ ਸਹਾਰਾ ਮਿਲੇਗਾ, ਸਗੋਂ ਪਰਿਵਾਰਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਭੂਮਿਕਾ ਹੋਰ ਮਜ਼ਬੂਤ ਬਣੇਗੀ। ਸਰਪੰਚ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਅਜਿਹੀਆਂ ਯੋਜਨਾਵਾਂ ਮਹਿਲਾ ਸਸ਼ਕਤੀਕਰਨ ਲਈ ਬਹੁਤ ਜ਼ਰੂਰੀ ਹੁੰਦੀਆਂ ਹਨ। ਇਸ ਨਾਲ ਮਹਿਲਾਵਾਂ ਨੂੰ ਆਤਮਵਿਸ਼ਵਾਸ ਮਿਲਦਾ ਹੈ ਅਤੇ ਉਹ ਆਪਣੇ ਘਰ ਅਤੇ ਸਮਾਜ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਣ ਦੇ ਯੋਗ ਬਣਦੀਆਂ ਹਨ।