ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਲਈ ਕਰਵਾਏ ਖੇਡ ਮੁਕਾਬਲੇ
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਖੇਡ ਮੁਕਾਬਲੇ ਕਰਵਾਏ
Publish Date: Sun, 15 Mar 2026 06:29 PM (IST)
Updated Date: Mon, 16 Mar 2026 04:13 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਬਲਾਕ ਤਲਵੰਡੀ ਸਾਬੋ ਦੇ ਸਰਕਲ ਲਹਿਰੀ ਵਿਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਖੇਡ ਮੁਕਾਬਲੇ ਬੜੇ ਉਤਸ਼ਾਹ ਅਤੇ ਰੌਣਕ ਨਾਲ ਕਰਵਾਏ ਗਏ। ਇਹ ਖੇਡ ਮੁਕਾਬਲੇ ਸੁਪਰਵਾਈਜ਼ਰ ਸਿਮਰਜੀਤ ਕੌਰ ਦੇ ਯਤਨਾਂ ਸਦਕਾ ਤੇ ਸੀਡੀਪੀਓ. ਬਹਾਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ। ਜਿਸ ਵਿਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤੇ ਵੱਖ-ਵੱਖ ਖੇਡਾਂ ਵਿਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਦੌੜ, ਰੱਸਾਕਸ਼ੀ ਅਤੇ ਹੋਰ ਮਨੋਰੰਜਕ ਖੇਡਾਂ ਸ਼ਾਮਲ ਸਨ। ਭਾਗ ਲੈਣ ਵਾਲੀਆਂ ਵਰਕਰਾਂ ਅਤੇ ਹੈਲਪਰਾਂ ਨੇ ਖੇਡਾਂ ਦਾ ਪੂਰਾ ਆਨੰਦ ਮਾਣਿਆ ਅਤੇ ਆਪਸੀ ਸਾਂਝ ਤੇ ਭਾਈਚਾਰੇ ਦੀ ਮਿਸਾਲ ਪੇਸ਼ ਕੀਤੀ। ਇਸ ਮੌਕੇ ਅਧਿਕਾਰੀਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਉਣ ਨਾਲ ਕਰਮਚਾਰੀਆਂ ਵਿੱਚ ਤੰਦਰੁਸਤੀ ਨੂੰ ਬੜਾਵਾ ਮਿਲਦਾ ਹੈ ਤੇ ਆਪਸੀ ਭਾਈਚਾਰੇ ਦੇ ਨਾਲ-ਨਾਲ ਟੀਮ ਵਰਕ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਸਰਕਾਰੀ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬਹੁਤ ਲਾਭਦਾਇਕ ਸਾਬਤ ਹੁੰਦੀਆਂ ਹਨ, ਜੋ ਉਨ੍ਹਾਂ ਨੂੰ ਤੰਦਰੁਸਤ ਤੇ ਉਤਸ਼ਾਹਿਤ ਰੱਖਦੀਆਂ ਹਨ। ਮੁਕਾਬਲਿਆਂ ਦੇ ਅੰਤ ਵਿਚ ਜੇਤੂ ਰਹਿਣ ਵਾਲੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਕਲ ਲਹਿਰੀ ਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ। ਉਨ੍ਹਾਂ ਨੇ ਇਸ ਉਪਰਾਲੇ ਦੀ ਖੂਬ ਸਰਾਹਨਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦੀ ਮੰਗ ਕੀਤੀ।