ਕਿਸਾਨ ਮਹਾਪੰਚਾਇਤ ਲਈ ਤਿਆਰੀਆਂ ਸਬੰਧੀ ਮੀਟਿੰਗ
ਕਿਸਾਨ ਮਹਾਪੰਚਾਇਤ ਲਈ ਤਿਆਰੀਆਂ ਸਬੰਧੀ ਮੀਟਿੰਗ ਕੀਤੀ
Publish Date: Sun, 15 Mar 2026 07:20 PM (IST)
Updated Date: Mon, 16 Mar 2026 04:15 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਨੇ 19 ਮਾਰਚ ਨੂੰ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀ ਤਿਆਰੀ ਲਈ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਇਕ ਮੀਟਿੰਗ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਤੇ ਬਠਿੰਡਾ ਬਲਾਕਾਂ ਦੇ ਕਿਸਾਨਾਂ ਨੇ ਮੀਟਿੰਗ ਵਿਚ ਹਿੱਸਾ ਲਿਆ। ਜ਼ਿਲ੍ਹਾ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਕਿਸਾਨਾਂ ਨੂੰ 19 ਮਾਰਚ ਨੂੰ ਰਾਮਲੀਲਾ ਮੈਦਾਨ ਵਿਚ ਹੋਣ ਵਾਲੀ ਵਿਸ਼ਾਲ ਕਿਸਾਨ ਮਹਾਂਪੰਚਾਇਤ ਵਿਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਦਸਤਖ਼ਤ ਮੁਹਿੰਮ ਨੂੰ ਪੂਰਾ ਕਰਨ ਲਈ ਵੀ ਅਪੀਲ ਕੀਤੀ ਗਈ ਹੈ। ਬਲਾਕ ਮੁਖੀਆਂ ਨੇ ਭਰੋਸਾ ਦਿੱਤਾ ਕਿ ਹਜ਼ਾਰਾਂ ਕਿਸਾਨ ਮਹਾਂਪੰਚਾਇਤ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਮਹਾਂਪੰਚਾਇਤ ਸੀ-2 ਫਾਰਮੂਲੇ ਤਹਿਤ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਕਾਨੂੰਨੀ ਬਣਾਉਣ, ਡਾ. ਸਵਾਮੀਨਾਥਨ ਰਿਪੋਰਟ ਲਾਗੂ ਕਰਨ, ਕਿਸਾਨਾਂ ਦਾ ਪੂਰਾ ਕਰਜ਼ਾ ਮਾਫ ਕਰਨ, ਬਿਜਲੀ ਬਿੱਲ ਸੋਧ ਐਕਟ ਰੱਦ ਕਰਨ ਅਤੇ ਪੁਰਾਣੀ ਮਨਰੇਗਾ ਸਕੀਮ ਨੂੰ ਬਹਾਲ ਕਰਨ ਵਰਗੀਆਂ ਮੰਗਾਂ ਨੂੰ ਹੱਲ ਕਰਨ ਲਈ ਕੀਤੀ ਜਾ ਰਹੀ ਹੈ। ਦੇਸ਼ ਭਰ ਤੋਂ ਲੱਖਾਂ ਕਿਸਾਨਾਂ ਦੇ ਮਹਾਪੰਚਾਇਤ ਵਿਚ ਸ਼ਾਮਲ ਹੋਣ ਦੀ ਉਮੀਦ ਹੈ। ਇਨ੍ਹਾਂ ਮੰਗਾਂ ਸਬੰਧੀ ਇਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਵੀ ਸੌਂਪਿਆ ਜਾਵੇਗਾ। ਮੀਟਿੰਗ ’ਚ ਕਿਸਾਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਮਹਾਪੰਚਾਇਤ ਦੀ ਤਿਆਰੀ ਲਈ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਜਸਵੀਰ ਸਿੰਘ ਗੜ੍ਹੀ, ਕੁਲਵੰਤ ਸਿੰਘ ਨਿਹਿਆਲਾ, ਸਰਜੀਤ ਸਿੰਘ ਨਿਹਿਆਲਾ, ਗੁਰਬਾਜ ਸਿੰਘ ਲਾਲਾਂ ਵਾਲੇ ਕੋਠੇ, ਨਿਰਮਲ ਸਿੰਘ ਜੀਦਾ, ਘਨਵੀਰ ਸਿੰਘ ਈਸਪੁਰੇ ਵਾਲੇ ਕੋਠੇ, ਗੋਰਾ ਸਿੰਘ ਮਹਿਮਾ, ਸੁਖਪਾਲ ਸਿੰਘ ਬਹਿਮਣ ਦੀਵਾਨਾ, ਬੂਟਾ ਸਿੰਘ ਬਾਲੇਵਾਲਾ, ਪਾਲ ਸਿੰਘ ਜੱਟੀਆਂ, ਬੋਹੜ ਸਿੰਘ ਸਰਾਵਾਂ, ਜਗਦੀਸ਼ ਸਿੰਘ ਰੰਘੜਾਂ ਵਾਲਾ ਭੁੱਲਰ ਗਹਿਰੀ ਅਤੇ ਕਈ ਹੋਰ ਕਿਸਾਨ ਆਗੂ ਆਦਿ ਹਾਜ਼ਰ ਸਨ |