ਰੇਲਗੱਡੀ ਨਾਲ ਟੱਕਰ ਹੋਣ’ਤੇ ਨੌਜਵਾਨ ਦੀ ਮੌਤ
ਰੇਲਗੱਡੀ ਨਾਲ ਟੱਕਰ ਨਾਲ ਨੌਜਵਾਨ ਦੀ ਮੌਤ
Publish Date: Mon, 16 Mar 2026 05:18 PM (IST)
Updated Date: Tue, 17 Mar 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ–ਪਟਿਆਲਾ ਰੇਲਵੇ ਲਾਈਨ ਉੱਤੇ ਆਈਟੀਆਈ ਪੁਲ ਦੇ ਨੇੜੇ ਇਕ ਨੌਜਵਾਨ ਦੀ ਰੇਲਗੱਡੀ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਸੰਦੀਪ ਗਿੱਲ ਅਤੇ ਥਾਣਾ ਜੀਆਰਪੀ ਪੁਲਿਸ ਮੌਕੇ ’ਤੇ ਪੁੱਜੀ ਤੇ ਘਟਨਾ ਦੀ ਜਾਂਚ ਕੀਤੀ। ਜਾਂਚ ਦੌਰਾਨ ਮ੍ਰਿਤਕ ਨੌਜਵਾਨ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸਦੀ ਸ਼ਨਾਖ਼ਤ ਹੋ ਸਕੇ। ਪੁਲਿਸ ਦੀ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਵੱਲੋਂ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ।