ਤਿੰਨ ਲਾਪਰਵਾਹ ਚਾਲਕਾਂ ਖ਼ਿਲਾ਼ਫ਼ ਕੇਸ
ਤਿੰਨ ਲਾਪਰਵਾਹ ਚਾਲਕਾਂ ਖਿਲਾਫ ਕੇਸ ਦਰਜ
Publish Date: Mon, 16 Mar 2026 05:29 PM (IST)
Updated Date: Tue, 17 Mar 2026 04:07 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਅੰਦਰ ਹੋਏ ਤਿੰਨ ਸੜਕ ਹਾਦਸਿਆਂ ਦੇ ਮਾਮਲਿਆਂ ਵਿਚ ਪੁਲਿਸ ਨੇ 3 ਲਾਪਰਵਾਹ ਚਾਲਕਾਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਸਤਵੀਰ ਸਿੰਘ ਬਾਸੀ ਪਿੰਡ ਪੂਹਲਾ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਲਵਪ੍ਰੀਤ ਕੌਰ ਆਪਣੀ ਅਲਟੋ ਕਾਰ ਨੰਬਰ ਪੀਬੀ40 7345 ’ਤੇ ਸਵਾਰ ਹੋ ਕੇ ਜਾ ਰਹੇ ਸਨ ਜਦੋਂ ਉਹ ਲਿੰਕ ਰੋਡ ਭੁੱਚੋ ਹਾਈਵੇ ਕੋਲ ਪਹੁੰਚੇ ਤਾਂ ਇਕ ਅਣਪਛਾਤੇ ਵਿਅਕਤੀ ਨੇ ਆਪਣੀ ਵਰਨਾ ਕਾਰ ਨੰਬਰ ਪੀਬੀ 03ਟੀ 0543 ਨੂੰ ਉਸ ਦੀ ਕਾਰ ਵਿਚ ਮਾਰਿਆ, ਜਿਸ ਕਾਰਨ ਕਾਰ ਦਾ ਨੁਕਸਾਨ ਹੋ ਗਿਆ। ਪੁਲਿਸ ਨੇ ਵਰਨਾ ਕਾਰ ਦੇ ਅਣਪਛਾਤੇ ਚਾਲਕ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਨਥਾਣਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਮਨਜੀਤ ਸਿੰਘ ਵਾਸੀ ਪਿੰਡ ਸੇਮਾ ਕਲਾਂ ਨੇ ਦੱਸਿਆ ਕਿ ਉਹ ਪਿੰਡ ਲਹਿਰਾ ਸੌਂਧਾ ਨੇੜੇ ਸੜਕ ਉੱਪਰ ਖੜਾ ਸੀ ਕਿ ਅਣਪਛਾਤੇ ਚਾਲਕ ਨੇ ਟਰਾਲਾ ਨੰਬਰ ਆਰਜੇ 07 ਜੀਡੀ 7597 ਨੂੰ ਉਸ ਵਿਚ ਮਾਰਿਆ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਨਥਾਣਾ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਟਰਾਲਾ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਸਤਪਾਲ ਸਿੰਘ ਵਾਸੀ ਰਾਮਨਗਰ ਨੇ ਦੱਸਿਆ ਕਿ ਉਸ ਦਾ ਭਰਾ ਅੰਮ੍ਰਿਤਪਾਲ ਸਿੰਘ 35 ਸਾਲਾਂ ਆਪਣੇ ਮੋਟਰਸਾਈਕਲ ਨੰਬਰ ਪੀਬੀ 32 ਡੀ 7282 ਅਤੇ ਉਸ ਦੇ ਨਾਲ ਗੁਰਵਿੰਦਰ ਸਿੰਘ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਇਸ ਦੌਰਾਨ ਇਕ ਕਾਰ ਨੰਬਰ ਪੀਬੀ 80 2797 ਦੇ ਚਾਲਕ ਨੇ ਲਾਪਰਵਾਹੀ ਵਰਤਦੇ ਹੋਏ ਪਹਿਲਾਂ ਮੋਟਰਸਾਈਕਲ ਵਿਚ ਟੱਕਰ ਮਾਰੀ ਅਤੇ ਇਸ ਤੋਂ ਬਾਅਦ ਸਕੂਟਰੀ ’ਚ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੇ ਭਰਾ ਅੰਮ੍ਰਿਤਪਾਲ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਗੁਰਵਿੰਦਰ ਸਿੰਘ ਦੇ ਸੱਟਾਂ ਲੱਗੀਆਂ ਹਨ। ਥਾਣਾ ਬਾਲਿਆਂਵਾਲੀ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਵਿਸ਼ਾਲ ਭਾਟੀਆ ਬਾਸੀ ਸ਼ਹੀਦ ਭਗਤ ਸਿੰਘ ਨਗਰ ਖਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਤਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ।