ਕੁੱਟਮਾਰ ਕਰਨ ਵਾਲੇ ਅਣਪਛਾਤਿਆਂ ਖ਼ਿਲਾਫ਼ ਕੇਸ
ਕੁੱਟਮਾਰ ਕਰਨ ਵਾਲੇ ਅਣਪਛਾਤਿਆਂ ਖਿਲਾਫ ਕੇਸ ਦਰਜ
Publish Date: Mon, 16 Mar 2026 05:30 PM (IST)
Updated Date: Tue, 17 Mar 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 12 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਹੈਪੀ ਸਿੰਘ ਵਾਸੀ ਸੰਜੇ ਨਗਰ ਨੇ ਦੱਸਿਆ ਕਿ ਉਸ ਦਾ ਭਰਾ ਵਿਕਾਸ ਪਟਿਆਲਾ ਫਾਟਕ ਖੋਲ ਖੜ੍ਹਾ ਸੀ ਕਿ ਇਕ ਅਣਪਛਾਤਾ ਵਿਅਕਤੀ ਗੱਡੀ ਬੈਕ ਕਰ ਰਿਹਾ ਸੀ ਜਿਸ ਕਾਰਨ ਗੱਡੀ ਉਸਦੇ ਭਰਾ ਵਿਚ ਲੱਗ ਗਈ। ਇਸ ਤੋਂ ਬਾਅਦ ਦੋਵਾਂ ਵਿਚ ਤਕਰਾਰ ਹੋ ਗਈ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਰਾਮ ਬਾਗ ਰੋਡ ’ਤੇ ਜਾ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ।