ਸੜਕ ਹਾਦਸੇ ’ਚ ਦੋ ਜ਼ਖ਼ਮੀ
ਸੜਕ ਹਾਦਸੇ ਵਿਚ 2 ਜ਼ਖ਼ਮੀ
Publish Date: Tue, 17 Mar 2026 04:33 PM (IST)
Updated Date: Wed, 18 Mar 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਕਿਲਾ ਰੋਡ ’ਤੇ ਮਹਿਣਾ ਚੌਂਕ ਨੇੜੇ ਇਕ ਸਕੂਟਰ ਸਵਾਰ ਦਾ ਸੰਤੁਲਨ ਵਿਗੜ ਗਿਆ। ਹਾਦਸੇ ਵਿਚ ਪਤੀ ਪਤਨੀ ਦੋਵੇ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਮਿੰਨੀ ਸਕੱਤਰੇਤ ਰੋਡ ਵਜੋਂ ਹੋਈ। ਜ਼ਖਮੀ ਵਿਅਕਤੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ।