ਲੜਾਈ ਦੌਰਾਨ ਫਾਇਰਿੰਗ, 6 ਖ਼ਿਲਾਫ਼ ਕੇਸ ਦਰਜ
ਲੜਾਈ ਦੌਰਾਨ ਕੀਤੀ ਫਾਈਰਿੰਗ 6 ਖਿਲਾਫ ਕੇਸ ਦਰਜ
Publish Date: Tue, 17 Mar 2026 04:48 PM (IST)
Updated Date: Wed, 18 Mar 2026 04:16 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਬੁਰਜ ਕਾਹਨ ਸਿੰਘ ਵਾਲਾ ਵਿੱਚ ਲੜਾਈ ਦੌਰਾਨ ਇਕ ਵਿਅਕਤੀ ਵੱਲੋਂ ਫਾਇਰਿੰਗ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ’ਚ ਛੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਨਥਾਣਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਬਲਕਰਨ ਸਿੰਘ ਵਾਸੀ ਪਿੰਡ ਬੁਰਜ ਕਾਹਨ ਸਿੰਘ ਵਾਲਿਆਂ ਨੇ ਦੱਸਿਆ ਕਿ ਹੈਪੀ ਸਿੰਘ, ਗੋਬਿੰਦ ਸਿੰਘ, ਰਵੀ ਸਿੰਘ, ਰਾਜਵੀਰ ਸਿੰਘ ਵਾਸੀਆਨ ਪਿੰਡ ਬੁਰਜਾਨ ਸਿੰਘ ਵਾਲਾ ਆਪਣੇ ਦੋ ਅਣਪਛਾਤੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਦਾਖਲ ਹੋਏ ਅਤੇ ਕੁੱਟਮਾਰ ਕੀਤੀ। ਪੀੜਤ ਨੇ ਦੱਸਿਆ ਕਿ ਇਸ ਦੌਰਾਨ ਰਵੀ ਨੇ ਰਿਵਾਲਵਰ ਨਾਲ ਹਵਾਈ ਫਾਇਰ ਕੀਤੇ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਥਾਣਾ ਨਥਾਣਾ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।