ਟੈਲੀ ਮਾਨਸ ਹੈਲਪਲਾਈਨ ਨਾਲ ਮਾਨਸਿਕ ਰੋਗਾਂ ਦਾ ਇਲਾਜ ਸੰਭਵ
ਟੈਲੀ ਮਾਨਸ ਹੈਲਪਲਾਈਨ ਨਾਲ ਮਾਨਸਿਕ ਰੋਗਾਂ ਦਾ ਮੁਫ਼ਤ ਇਲਾਜ ਸੰਭਵ: ਸਿਵਲ ਸਰਜਨ
Publish Date: Tue, 17 Mar 2026 05:01 PM (IST)
Updated Date: Wed, 18 Mar 2026 04:14 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਦਫ਼ਤਰ ਵਿਖੇ ਟੈਲੀ ਮਾਨਸ ਟੋਲ ਫਰੀ ਨੰਬਰ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਸਬੰਧੀ ਡਾ. ਤਪਿੰਦਰਜੋਤ, ਸਿਵਲ ਸਰਜਨ ਦੱਸਿਆ ਕਿ ਸਮਾਜ ਵਿਚ ਮਾਨਸਿਕ ਰੋਗਾਂ ਵਿਚ ਵਾਧਾ ਹੋ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਟੈਲੀ ਮਾਨਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਅਧੀਨ 14416 ਟੋਲ ਫਰੀ ਨੰਬਰ ‘ਤੇ ਕਾਲ ਕਰਕੇ ਲੋਕ ਮਾਨਸਿਕ ਸਮੱਸਿਆਵਾਂ ਲਈ ਮੁਫ਼ਤ ਸਲਾਹ ਤੇ ਇਲਾਜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਉਦਾਸੀ, ਤਣਾਅ, ਚਿੰਤਾ ਵਰਗੇ ਰੋਗ ਲੁਕਾਉਣ ਦੀ ਬਜਾਏ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਸਰਕਾਰੀ ਹਸਪਤਾਲਾਂ ਵਿਚ ਇਲਾਜ ਅਤੇ ਦਵਾਈਆਂ ਮੁਫ਼ਤ ਉਪਲਬਧ ਹਨ। ਅੰਤ ’ਚ ਲੋਕਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ।