ਬੀਐੱਸਸੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ
ਬੀਐਸਸੀ (ਮੈਡੀਕਲ) ਅਤੇ (ਨਾਨ-ਮੈਡੀਕਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ
Publish Date: Tue, 17 Mar 2026 05:53 PM (IST)
Updated Date: Wed, 18 Mar 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡੀਏਵੀ ਕਾਲਜ ਦੇ ਬੀਐੱਸਸੀ ਮੈਡੀਕਲ ਅਤੇ ਨਾਨ-ਮੈਡੀਕਲ ਸਮੈਸਟਰ ਦੂਜੇ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਨਤੀਜੇ ਅਨੁਸਾਰ ਬੀਐੱਸਸੀ ਮੈਡੀਕਲ ਵਿਚ ਮਹਿਕਪ੍ਰੀਤ ਕੌਰ ਨੇ ਪਹਿਲਾ ਸਥਾਨ, ਕਰਮਜੀਤ ਕੌਰ ਨੇ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬੀਐਸਸੀ ਨਾਨ-ਮੈਡੀਕਲ ਵਿਚ ਸ਼ਾਈਨ ਨੇ ਪਹਿਲਾ ਸਥਾਨ, ਤਮੰਨਾ ਨੇ ਦੂਜਾ ਸਥਾਨ ਤੇ ਪੁਨੀਤ ਗੋਇਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।