ਕਿਸਾਨ ਸਨਮਾਨ ਨਿਧੀ ਯੋਜਨਾ ਲਈ ਰਜਿਸਟਰੀ ਜ਼ਰੂਰੀ
ਕਿਸਾਨ ਸਨਮਾਨ ਨਿਧੀ ਯੋਜਨਾ ਲਈ ਫਾਰਮਰ ਰਜਿਸਟਰੀ ਜ਼ਰੂਰੀ
Publish Date: Tue, 17 Mar 2026 05:54 PM (IST)
Updated Date: Wed, 18 Mar 2026 04:10 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਡੀਸੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਹੁਣ ਸਿਰਫ ਉਨ੍ਹਾਂ ਕਿਸਾਨਾਂ ਨੂੰ ਹੀ ਮਿਲੇਗਾ, ਜਿਨ੍ਹਾਂ ਦੀ ਕਿਸਾਨ ਆਈਡੀ. (ਫਾਰਮਰ ਰਜਿਸਟਰੀ) ਬਣੀ ਹੋਵੇਗੀ। ਡੀਸੀ ਨੇ ਦੱਸਿਆ ਕਿ ਕਿਸਾਨ ਆਈਡੀ ਸਰਕਾਰ ਵੱਲੋਂ ਬਿਲਕੁਲ ਮੁਫਤ ਸਾਂਝ ਸੇਵਾ ਕੇਂਦਰਾਂ (ਸੀਐੱਸਸੀ) ’ਤੇ ਤਿਆਰ ਕੀਤੀ ਜਾ ਰਹੀ ਹੈ। ਇਸ ਲਈ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨਾਂ ਦੇਰੀ ਆਪਣੇ ਨੇੜਲੇ ਸਾਂਝ ਸੇਵਾ ਕੇਂਦਰ ਨਾਲ ਸੰਪਰਕ ਕਰਕੇ ਆਪਣੀ ਕਿਸਾਨ ਆਈਡੀ ਜ਼ਰੂਰ ਬਣਵਾਉਣ ਤਾਂ ਜੋ ਉਹ ਇਸ ਯੋਜਨਾ ਦਾ ਲਾਭ ਲੈ ਸਕਣ। ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਬੰਸ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਰਜਿਸਟਰੀ ਸਮੇਂ ਸਿਰ ਕਰਵਾਉਣ। ਉਨ੍ਹਾਂ ਹੋਰ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮਹੇਸ਼ਇੰਦਰਪਾਲ ਸਿੰਘ ਨੋਡਲ ਅਫਸਰ (ਫਾਰਮਰ ਰਜਿਸਟਰੀ) 8872100112, ਦਵਿੰਦਰ ਸਿੰਘ ਸੰਧੂ ਏਪੀਪੀਓ. ਬਠਿੰਡਾ (ਤਲਵੰਡੀ ਸਾਬੋ) 8283000860, ਹਰਜਸਪਾਲ ਸ਼ਰਮਾ ਏਓ. ਬਠਿੰਡਾ ਤੇ ਨਥਾਣਾ 9780242923, ਭਾਰਤ ਭੂਸ਼ਣ ਏਓ. ਰਾਮਪੁਰਾ ਅਤੇ ਮੌੜ 9478548373, ਹਰਦੀਪ ਸਿੰਘ ਏਓ ਫੂਲ 9464071825 ਮਨੋਜ ਕੁਮਾਰ ਏਓ ਸੰਗਤ 9872552742 ਨਾਲ ਸੰਪਰਕ ਕੀਤਾ ਜਾ ਸਕਦਾ ਹੈ।