ਮਾਲਵਾ ਕਾਲਜ ਦੇ ਬੱਚਿਆਂ ਵੱਲੋਂ ਵਿੱਦਿਅਕ ਦੌਰਾ
ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਦੌਰਾ ਕੀਤਾ
Publish Date: Tue, 17 Mar 2026 07:38 PM (IST)
Updated Date: Wed, 18 Mar 2026 04:16 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਵੇਰਕਾ ਮਿਲਕ ਪਲਾਂਟ ਬਠਿੰਡਾ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋਂ ਵਿਖੇ ਵਿੱਦਿਅਕ ਦੌਰਾ ਕੀਤਾ। ਇਹ ਵਿੱਦਿਅਕ ਟੂਰ ਕਾਲਜ ਪ੍ਰਿੰਸੀਪਲ ਡਾ. ਮਨਜੀਤ ਸਿੰਘ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਆਂਚਲ ਦੀ ਅਗਵਾਈ ਹੇਠ ਉਲਕਿਆ ਗਿਆ। ਇਸ ਦੌਰਾਨ ਵੇਰਕਾ ਮਿਲਕ ਪਲਾਂਟ ਵਿਚ ਵਿਦਿਆਰਥੀਆਂ ਨੂੰ ਦੁੱਧ ਦੀ ਪ੍ਰੋਸੈਸਿੰਗ, ਪੈਕਿੰਗ ਤੇ ਗੁਣਵੱਤਾ ਨਿਯੰਤਰਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਉਦਯੋਗਿਕ ਪ੍ਰਕਿਰਿਆਵਾਂ ਨੂੰ ਨਜ਼ਦੀਕ ਤੋਂ ਦੇਖ ਕੇ ਪ੍ਰਯੋਗਿਕ ਗਿਆਨ ਹਾਸਲ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਕਈ ਸਵਾਲ ਪੁੱਛੇ ਗਏ ਤੇ ਮਾਹਿਰਾਂ ਨੇ ਤਸਲੀਬਖਸ਼ ਜਵਾਬ ਵੀ ਦਿੱਤੇ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਇਸ ਇਤਿਹਾਸਕ ਧਾਰਮਿਕ ਸਥਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਲੰਗਰ ਸੇਵਾ ਵਿਚ ਭਾਗ ਲਿਆ ਤੇ ਗੁਰੂਘਰ ਦੀਆਂ ਰਵਾਇਤਾਂ ਨੂੰ ਨੇੜੇ ਤੋਂ ਦੇਖਿਆ। ਇਸ ਦੌਰੇ ਨੇ ਵਿਦਿਆਰਥੀਆਂ ਨੂੰ ਆਧਿਆਤਮਿਕ ਅਤੇ ਸੱਭਿਆਚਾਰਕ ਪੱਖ ਤੋਂ ਵੀ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਲਈ ਬਹੁਤ ਲਾਭਕਾਰੀ ਹੁੰਦੇ ਹਨ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ। ਅੰਤ ਵਿਚ ਡਾ. ਆਂਚਲ ਨੇ ਜਨਰਲ ਮੈਨੇਜਰ ਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ।