ਪਾਥਫਾਈਂਡਰ ਗਲੋਬਲ ਸਕੂਲ ਦੇ ਵਿਦਿਆਰਥੀਆਂ ਦਾ ਨਤੀਜੇ ’ਚ ਸ਼ਾਨਦਾਰ ਪ੍ਰਦਰਸ਼ਨ
ਪਾਥਫਾਇੰਡਰ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਸਲਾਨਾ ਨਤੀਜਿਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Wed, 18 Mar 2026 04:27 PM (IST)
Updated Date: Thu, 19 Mar 2026 04:02 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਪਾਥਫਾਇੰਡਰ ਗਲੋਬਲ ਸਕੂਲ ਵਿਚ ਵਿਦਿਆਰਥੀਆਂ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ। ਇਸ ਮੌਕੇ ਸਕੂਲ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ, ਸਟਾਫ ਅਤੇ ਮਾਪਿਆਂ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਦੇ ਉੱਤਮ ਪ੍ਰਦਰਸ਼ਨ ਦੀ ਜਾਣਕਾਰੀ ਸਾਂਝੀ ਕੀਤੀ ਗਈ।ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਾਲ ਨਤੀਜੇ ਕਾਫੀ ਉਤਸ਼ਾਹਜਨਕ ਰਹੇ ਹਨ ਅਤੇ ਜ਼ਿਆਦਾਤਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉੱਚ ਅੰਕ ਹਾਸਲ ਕੀਤੇ ਹਨ। ਕਈ ਵਿਦਿਆਰਥੀਆਂ ਨੇ ਪਹਿਲੇ ਦਰਜੇ ਨਾਲ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਪ੍ਰਿੰਸੀਪਲ ਈਸ਼ੂ ਰਾਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਦੀ ਇਸ ਕਾਮਯਾਬੀ ਦੇ ਪਿੱਛੇ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਮਕਸਦ ਸਿਰਫ ਪੜ੍ਹਾਈ ਤੱਕ ਸੀਮਿਤ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰਬੰਗੀਣ ਵਿਕਾਸ ਕਰਨਾ ਵੀ ਹੈ, ਜਿਸ ਲਈ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ।ਇਸ ਦੌਰਾਨ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਖ਼ਾਸ ਹੌਸਲਾ ਅਫ਼ਜ਼ਾਈ ਕੀਤੀ ਗਈ। ਹੋਰ ਵਿਦਿਆਰਥੀਆਂ ਨੂੰ ਵੀ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮਾਪਿਆਂ ਨੇ ਵੀ ਨਤੀਜਿਆਂ ‘ਤੇ ਖੁਸ਼ੀ ਜ਼ਾਹਰ ਕਰਦਿਆਂ ਸਕੂਲ ਦੇ ਅਧਿਆਪਕਾਂ ਅਤੇ ਪ੍ਰਬੰਧਕਾਂ ਦੀ ਮਿਹਨਤ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦਾ ਅਨੁਸ਼ਾਸਨ ਅਤੇ ਸਿੱਖਿਆ ਦਾ ਮਾਹੌਲ ਬੱਚਿਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ। ਅੰਤ ਵਿਚ ਪ੍ਰਿੰਸੀਪਲ ਈਸ਼ੂ ਰਾਣੀ ਨੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੇ ਉਜਲੇ ਭਵਿੱਖ ਦੀ ਸ਼ੁਰੂਆਤ ਹੈ ਅਤੇ ਉਹ ਮਿਹਨਤ ਅਤੇ ਅਨੁਸ਼ਾਸਨ ਨਾਲ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ।