ਟੀਕਾਕਰਨ ਮੁਹਿੰਮ ਤਹਿਤ ਬੱਚਿਆਂ ਨੂੰ ਲਗਾਏ ਟੀਕੇ
ਸਪੈਸ਼ਲ ਟੀਕਾਕਰਣ ਮੁਹਿੰਮ ਤਹਿਤ ਬੱਚਿਆਂ ਨੂੰ ਲਗਾਏ ਗਏ ਟੀਕੇ
Publish Date: Wed, 18 Mar 2026 04:53 PM (IST)
Updated Date: Thu, 19 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਹਤ ਵਿਭਾਗ ਵੱਲੋਂ 20 ਮਾਰਚ ਤਕ ਮਨਾਏ ਜਾ ਰਹੇ ਸਪੈਸ਼ਲ ਟੀਕਾਕਰਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਬੱਚਿਆਂ ਨੂੰ ਟੀਕੇ ਲਗਾਏ ਗਏ। ਇਹ ਮੁਹਿੰਮ ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਚਲ ਰਹੀ ਹੈ। ਇਸ ਦੌਰਾਨ ਖ਼ਾਸ ਤੌਰ ‘ਤੇ ਐਮਆਰ-1 ਤੇ ਐਮਆਰ.-2 ਟੀਕਿਆਂ ਦੀ ਕਵਰੇਜ ’ਤੇ ਜ਼ੋਰ ਦਿੱਤਾ ਗਿਆ ਅਤੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਵਰ ਕੀਤਾ ਗਿਆ। ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਸਮੇਂ-ਸਿਰ ਪੂਰਾ ਟੀਕਾਕਰਨ ਕਰਵਾਇਆ ਜਾਵੇ।