ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਤੇ ਜਾਗਰੂਕਤਾ ਮੁਕਾਬਲੇ ਕਰਵਾਏ
ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਅਤੇ ਜਾਗਰੂਕਤਾ ਮੁਕਾਬਲੇ ਕਰਵਾਏ
Publish Date: Wed, 18 Mar 2026 05:08 PM (IST)
Updated Date: Thu, 19 Mar 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ. ਬਠਿੰਡਾ : ਨਸ਼ਾਮੁਕਤ ਭਾਰਤ ਅਭਿਆਨ ਤਹਿਤ ਯੂਥ ਸਰਵਿਸਿਜ਼ ਤੇ ਖੇਡਾਂ ਵਿਭਾਗ ਪੰਜਾਬ ਵੱਲੋਂ ਸਥਾਨਕ ਐੱਸਐੱਸਡੀ ਗਰਲਜ਼ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਅਤੇ ਜਾਗਰੂਕਤਾ ਮੁਕਾਬਲੇ ਸ਼ਾਨਦਾਰ ਢੰਗ ਨਾਲ ਕਰਵਾਏ ਗਏ। ਇਸ ਮੌਕੇ ਮੁੱਖ ਮੰਤਰੀ ਖੇਤਰੀ ਅਫਸਰ ਰਮਨਜੀਤ ਵੱਲੋਂ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਖੇਤਰੀ ਅਫਸਰ ਰਮਨਜੀਤ ਨੇ ਕਿਹਾ ਕਿ ਅਜਿਹੇ ਸਮਾਗਮਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰਹਿ ਕੇ ਸਮਾਜਸੇਵੀ ਸੰਸਥਾਵਾਂ ਨਾਲ ਜੁੜ ਕੇ ਇੱਕ ਵਧੀਆ ਸਮਾਜ ਦੀ ਸਿਰਜਣਾ ਕਰਨ ਦੇ ਲਈ ਪ੍ਰੇਰਣਾ ਮਿਲਦੀ ਹੈ।ਇਸ ਸਮਾਗਮ ਵਿੱਚ ਲਗਭਗ 300 ਵਿਦਿਆਰਥੀਆਂ ਅਤੇ ਵਲੰਟੀਅਰਾਂ ਨੇ ਭਾਗ ਲੈ ਕੇ ਨਸ਼ਿਆਂ ਖ਼ਿਲਾਫ਼ ਇਕ ਮਜ਼ਬੂਤ ਸੁਨੇਹਾ ਦਿੱਤਾ। ਪ੍ਰੋਗਰਾਮ ਦੀ ਸ਼ੁਰੂਆਤ ਚਾਰਟ, ਪੋਸਟਰ ਅਤੇ ਸਲੋਗਨ ਮੁਕਾਬਲਿਆਂ ਨਾਲ ਹੋਈ ਅਤੇ ਇਸ ਤੋਂ ਬਾਅਦ ਯੂਥ ਕਨਵੈਨਸ਼ਨ ਦਾ ਆਯੋਜਨ ਸ਼ੁਰੂ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਘਾਤਕ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਸਿਹਤਮੰਦ ਅਤੇ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ‘ਤੇ ਸੋਨੀ ਢਿੱਲੋਂ ਮਸਤਾਨੇ ਥੀਏਟਰ ਗਰੁੱਪ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਵੀ ਦਰਸ਼ਕਾਂ ‘ਤੇ ਡੂੰਘਾ ਅਸਰ ਛੱਡਿਆ ਅਤੇ ਨਸ਼ਿਆਂ ਖ਼ਿਲਾਫ਼ ਸੰਦੇਸ਼ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ। ਸਲੋਗਨ ਲਿਖਣ ਮੁਕਾਬਲੇ ਵਿਚ ਮਨਪ੍ਰੀਤ ਕੌਰ ਪਹਿਲੇ, ਅਮਨਦੀਪ ਕੌਰ ਦੂਜੇ ਅਤੇ ਮਨਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੇ। ਚਾਰਟ ਬਣਾਉਣ ਵਿਚ ਹਰਪ੍ਰੀਤ ਕੌਰ ਪਹਿਲੇ, ਆਰਿਆ ਸੁਮਨ ਦੂਜੇ ਤੇ ਜਸਮੀਨ ਕੌਰ ਤੀਜੇ ਸਥਾਨ ‘ਤੇ ਰਹੇ, ਜਦਕਿ ਪੋਸਟਰ ਬਣਾਉਣ ਵਿਚ ਸਹਿਬਾ ਕੌਰ ਪਹਿਲੇ, ਭੂਮਿਕਾ ਦੂਜੇ ਅਤੇ ਧਰੂਵ ਤੀਜੇ ਸਥਾਨ ‘ਤੇ ਰਹੇ। ਮੁਕਾਬਲਿਆਂ ਦੀ ਜੱਜਮੈਂਟ ਸ਼ਾਰੁਤੀ ਜੈਨ, ਗੁਰਪ੍ਰੀਤ ਕੌਰ ਅਤੇ ਮੰਦੀਪ ਕੌਰ ਵੱਲੋਂ ਕੀਤੀ ਗਈ। ਅੰਤ ’ਚ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਹੁੰ ਦਿਵਾਈ ਗਈ ।