ਸਮਾਜ ਸੇਵੀ ਬਬਲਾ ਤੇ ਗਾਇਕ ਢਿੱਲੋਂ ਸਨਮਾਨਿਤ
ਸਮਾਜ ਸੇਵੀ ਬਬਲਾ ਅਤੇ ਗਾਇਕ ਢਿੱਲੋਂ ਦਾ ਸਨਮਾਨ ਕੀਤਾ
Publish Date: Wed, 18 Mar 2026 05:18 PM (IST)
Updated Date: Thu, 19 Mar 2026 04:05 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਨੂੰ ਨੌਜਵਾਨ ਸਮਾਜ ਸੇਵੀ ਆਗੂ ਸੁਖਜਿੰਦਰ ਸਿੰਘ ਢਿੱਲੋਂ ਬਬਲਾ ਮਲੂਕਾ (ਅਮਰੀਕਾ) ਸਾਬਕਾ ਸਰਪੰਚ ਮਲੂਕਾ ਨੇ 20 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਭੇਂਟ ਕੀਤੀ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ ਸਟੇਟ ਐਵਾਰਡੀ ਨੇ ਦੱਸਿਆ ਕਿ ਬਬਲਾ ਮਲੂਕਾ ਪਿਛਲੇ ਕਾਫੀ ਸਮੇਂ ਪਿੰਡ ਦੇ ਵਿੱਦਿਅਕ ਅਦਾਰਿਆਂ, ਸਮਾਜਿਕ ਕੰਮਾਂ ਅਤੇ ਖੇਡ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਉਹ ਹਰ ਸਾਲ ਸਕੂਲ ਅਤੇ ਹੋਰ ਸੰਸਥਾਵਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ। ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਸਕੂਲੀ ਅਤੇ ਸਮਾਜਿਕ ਸੰਸਥਾਵਾਂ ਤਰੱਕੀ ਕਰ ਰਹੀਆਂ ਹਨ। ਇਸ ਮੌਕੇ ਅਮਰੀਕ ਸਿੰਘ ਕਲਿਆਣ ਈਟੀਟੀ ਅਧਿਆਪਕ ਨੇ ਮੁੱਖ ਮਹਿਮਾਨ ਨੂੰ 'ਜੀ ਆਇਆਂ ਨੂੰ' ਆਖਿਆ। ਸਮਾਗਮ ਦੇ ਅੰਤ ’ਚ ਸਕੂਲ ਸਟਾਫ਼ ਵੱਲੋਂ ਸੁਖਜਿੰਦਰ ਸਿੰਘ ਬਬਲਾ ਮਲੂਕਾ ਅਤੇ ਹਰਪ੍ਰੀਤ ਸਿੰਘ ਢਿੱਲੋਂ ਪ੍ਰਸਿੱਧ ਲੋਕ ਗਾਇਕ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਹਰਪ੍ਰੀਤ ਸਿੰਘ ਗੋਲਡੀ, ਅਧਿਆਪਕ ਹਰਜਿੰਦਰ ਸਿੰਘ, ਕੁਲਦੀਪ ਸ਼ਰਮਾ, ਸੁਖਜੀਤ ਕੌਰ, ਸੁਖਜਿੰਦਰ ਸਿੰਘ, ਸੁਖਜੀਤ ਕੌਰ, ਜਸਵਿੰਦਰ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ, ਮਨਦੀਪ ਕੌਰ ਬੱਬੂ ਆਦਿ ਹਾਜ਼ਰ ਸਨ।