ਨਸ਼ਾ ਤਸਕਰੀ ਦੇ ਦੋਸ਼ ’ਚ 7 ਵਿਅਕਤੀ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਵਿਚ 7 ਵਿਅਕਤੀ ਗ੍ਰਿਫ਼ਤਾਰ
Publish Date: Wed, 18 Mar 2026 05:33 PM (IST)
Updated Date: Thu, 19 Mar 2026 04:05 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ਾ ਤਸਕਰੀ ਦੇ ਦੋਸ਼ ’ਚ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਗੁਰੁਕੁਲ ਰੋਡ ਤੋਂ ਕਮਲਕਾਂਤ ਵਾਸੀ ਰਾਮਾ ਮੰਡੀ ਅਤੇ ਹਰਜੀਤ ਸਿੰਘ ਵਾਸੀ ਮੌੜ ਮੰਡੀ ਸਾਰੇ ਮਾਮਲਿਆਂ ਵਿਚ ਕੇਸ ਦਰਜ ਕਰਕੇ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਲਿੰਕਾਂ ਦੀ ਭਾਲ ਜਾਰੀ ਹੈ, ਨੂੰ 53 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਥਾਣੇ ਦੀ ਪੁਲਿਸ ਨੇ ਜਸ਼ਨਦੀਪ ਸਿੰਘ ਵਾਸੀ ਨਰੂਆਣਾ ਰੋਡ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਕੈਂਟ ਪੁਲਿਸ ਨੇ ਬੀਬੀ ਚੌਕ ਤੋਂ ਇੰਦਰਜੀਤ ਸਿੰਘ ਵਾਸੀ ਚੱਠਾ ਸਿੰਘ ਵਾਲਾ ਨੂੰ 1500 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਪੁਲਿਸ ਨੇ ਪਿੰਡ ਗੰਗਾ ਨੇੜੇ ਅੰਗਰੇਜ਼ ਸਿੰਘ ਵਾਸੀ ਕਲਿਆਣ ਸੁੱਖਾ ਨੂੰ 6.40 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਥਾਣਾ ਭਗਤਾ ਭਾਈਕਾ ਪੁਲਿਸ ਨੇ ਰਣਜੋਧ ਸਿੰਘ ਵਾਸੀ ਸਿਰੀਏਵਾਲਾ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਪੁਲਿਸ ਨੇ ਪਿੰਡ ਗੰਗਾ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜਦੋਂ ਉਸਦਾ ਡੋਪ ਟੈਸਟ ਕਰਵਾਇਆ ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਆਈ। ਇਸ ਉਪਰੰਤ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਲਿਆ ਪ੍ਰੰਤੂ ਬਾਅਦ ’ਚ ਉਸ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।