ਸਹਾਰਾ ਵੈੱਲਫੇਅਰ ਕਲੱਬ ਨੇ ਕੀਤੀ ਅਹਿਮ ਮੀਟਿੰਗ
ਸਹਾਰਾ ਵੈਲਫੇਅਰ ਕਲੱਬ ਦੀ ਅਹਿਮ ਮੀਟਿੰਗ ਹੋਈ
Publish Date: Wed, 18 Mar 2026 05:39 PM (IST)
Updated Date: Thu, 19 Mar 2026 04:05 AM (IST)

ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ : ਸਹਾਰਾ ਵੈਲਫੇਅਰ ਕਲੱਬ ਦੀ ਇਕ ਅਹਿਮ ਮੀਟਿੰਗ ਸੇਠ ਮਨਸਾ ਰਾਮ ਯਾਦਗਾਰੀ ਸਹਾਰਾ ਆਸ਼ਰਮ ਵਿਖੇ ਹੋਈ। ਮੀਟਿੰਗ ਦੌਰਾਨ ਕਲੱਬ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ਕਾਂਸਲ ਦੀ ਪ੍ਰਧਾਨਗੀ ਹੇਠ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਮੀਟਿੰਗ ਵਿਚ ਖ਼ਾਸ ਤੌਰ ‘ਤੇ ਕਲੱਬ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਰੇਸ਼ ਕਾਂਸਲ ਨੇ ਕਿਹਾ ਕਿ ਕੁਝ ਲੋਕ ਕਲੱਬ ਖ਼ਿਲਾਫ਼ ਗਲਤ ਅਫਵਾਹਾਂ ਫੈਲਾ ਰਹੇ ਹਨ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਜਲਦੀ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਹਾਰਾ ਵੈੱਲਫੇਅਰ ਕਲੱਬ ਇਕ ਸਮਾਜਿਕ ਭਲਾਈ ਲਈ ਸਮਰਪਿਤ ਸੰਸਥਾ ਹੈ, ਜੋ ਹਮੇਸ਼ਾਂ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਰਹਿੰਦੀ ਹੈ। ਕਲੱਬ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਮੀਟਿੰਗ ਵਿਚ ਕਲੱਬ ਦੇ ਸਰਪ੍ਰਸਤ ਡਾ. ਸੋਹਨ ਲਾਲ ਕਲਿਆਣੀ, ਚੇਅਰਮੈਨ ਮਹੇਸ਼ ਬਿੰਦਲ, ਸਕੱਤਰ ਐਡਵੋਕੇਟ ਵਿਕਰਾਂਤ ਗੋਇਲ, ਖਜਾਨਚੀ ਸੁਰੇਸ਼ ਜੱਗਾ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਸਾਰਿਆਂ ਮੈਂਬਰਾਂ ਨੇ ਇਕਜੁੱਟ ਹੋ ਕੇ ਕਲੱਬ ਦੀ ਭਲਾਈ ਅਤੇ ਸਮਾਜ ਸੇਵਾ ਦੇ ਕੰਮਾਂ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਲਿਆ।