ਮੂੰਹ ਦੇ ਕੈਂਸਰ ਸਬੰਧੀ ਜਾਗਰੂਕਤਾ ਪੋਸਟਰ ਜਾਰੀ
ਮੂੰਹ ਦੇ ਕੈਂਸਰ ਸਬੰਧੀ ਜਾਗਰੂਕਤਾ ਪੋਸਟਰ ਜਾਰੀ
Publish Date: Thu, 19 Mar 2026 04:36 PM (IST)
Updated Date: Thu, 19 Mar 2026 04:37 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਦਫ਼ਤਰ ਬਠਿੰਡਾ ਵੱਲੋਂ ਕੈਂਸਰ ਬਾਰੇ ਲੋਕਾਂ ਵਿਚ ਜਾਗਰੂਕਤਾ ਵਧਾਉਣ ਲਈ 20 ਮਾਰਚ ਨੂੰ ਮਨਾਏ ਜਾਣ ਵਾਲੇ ਮੂੰਹ ਦੇ ਕੈਂਸਰ ਦਿਵਸ ਸਬੰਧੀ ਇਕ ਵਿਸ਼ੇਸ਼ ਪੋਸਟਰ ਜਾਰੀ ਕੀਤਾ ਗਿਆ। ਇਹ ਪੋਸਟਰ ਸਿਵਲ ਸਰਜਨ ਡਾ. ਤਪਿੰਦਰਜੋਤ ਵੱਲੋਂ ਜਾਰੀ ਕੀਤਾ ਗਿਆ। ਪੋਸਟਰ ਦਾ ਮੁੱਖ ਉਦੇਸ਼ ਲੋਕਾਂ ਨੂੰ ਮੂੰਹ ਦੇ ਕੈਂਸਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਜਾਣੂ ਕਰਵਾਉਣਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੂੰਹ ਦਾ ਕੈਂਸਰ ਇੱਕ ਗੰਭੀਰ ਬਿਮਾਰੀ ਹੈ ਜੋ ਮੁੱਖ ਤੌਰ ’ਤੇ ਤੰਬਾਕੂ ਦੇ ਸੇਵਨ, ਗੁਟਖਾ, ਪਾਨ ਮਸਾਲਾ ਅਤੇ ਸ਼ਰਾਬ ਦੀ ਵਰਤੋਂ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਬਿਮਾਰੀ ਦੀ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਇਸਦਾ ਇਲਾਜ ਸੰਭਵ ਹੈ। ਇਸ ਲਈ ਮੂੰਹ ਵਿਚ ਛਾਲੇ, ਲੰਬੇ ਸਮੇਂ ਤੱਕ ਨਾ ਠੀਕ ਹੋਣ ਵਾਲੇ ਜ਼ਖਮ, ਗਿੱਠ ਜਾਂ ਦਰਦ ਵਰਗੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ।