ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਮੁਕਾਬਲੇ ’ਚ ਸੋਨ ਤਮਗਾ ਜਿੱਤਿਆ
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਮੁਕਾਬਲੇ ‘ਚ ਸੋਨ ਤਗਮਾ ਜਿੱਤਿਆ
Publish Date: Thu, 19 Mar 2026 05:00 PM (IST)
Updated Date: Thu, 19 Mar 2026 05:01 PM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਮੈਨੇਜਮੈਂਟ ਐਡ ਕਾਮਰਸ ਦੇ ਵਿਦਿਆਥੀ ਆਦੇਸ਼ ਠਾਕੁਰ, ਅਰਮਾਨਦੀਪ, ਅੰਜਲੀ ਕੁਮਾਰੀ ਤੇ ਅੰਸ਼ਪ੍ਰੀਤ ਕੌਰ ਨੇ ਇੰਟਰਪੈਨਊਰਸ਼ਿਪ ਡਿਵਲੈਪਮੈਂਟ ਇੰਸਟੀਚਿਊਟ ਆਫ਼ ਇੰਡੀਆ, ਅਹਿਮਦਾਬਾਦ, ਗੁਜਰਾਤ ਵੱਲੋਂ ਕਰਵਾਏ ਗਏ ਰਾਸ਼ਟਰ ਪੱਧਰੀ ਪ੍ਰੋਗਰਾਮ ‘ਇੰਸਪ੍ਰੋਸਾਰੀਉ’ ਵਿਚ ਨਵੀਨਤਾਕਾਰੀ ਤਕਨੀਕ ਪੇਸ਼ ਕਰਕੇ ਟੈਕਨਾਲੋਜੀ ਬਿਜ਼ਨਸ ਆਈਡੀਆ ਪਿੱਚ ਮੁਕਾਬਲੇ (ਟੈਂਕ ਬੀ.ਆਈ.ਪੀ)-2026 ਦੇ ਫਾਈਨਲ ਮੁਕਾਬਲੇ ਵਿਚ ਸੋਨ ਤਮਗੇ ਹਾਸਲ ਕੀਤੇ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਯੂਨੀਵਰਸਿਟੀ ਦੇ ਪ੍ਰਬੰਧਕੀ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ ਨੇ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਲੋਕਾਈ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਨਵੀਆਂ ਕਾਢਾਂ ਕਰਨੀਆਂ ਪੈਣਗੀਆਂ, ਜਿਸ ਰਾਹੀਂ ਉਹ ਆਰਥਿਕ ਪੱਖੋਂ ਖੁਸ਼ਹਾਲ ਅਤੇ ਸਮਾਜਿਕ ਪੱਖੋਂ ਹਰਮਨ ਪਿਆਰੇ ਹੋਣਗੇ। ਇਸ ਸ਼ਾਨਾਮਤੀ ਪ੍ਰਾਪਤੀ ’ਤੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਡਾ. ਜਗਤਾਰ ਸਿੰਘ ਧੀਮਾਨ ਨੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਕਾਰੋਬਾਰੀ ਵਿਚਾਰਾਂ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਤੇ ਸੰਵਾਰਨ ਦਾ ਉਤਮ ਮੰਚ ਬਣਦੇ ਹਨ, ਕਿਉਂਕਿ ਅਜਿਹੇ ਸਮਾਗਮਾਂ ਵਿਚ ਕੀਤੀਆਂ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਹਮੇਸ਼ਾ ਨਵਾਂ ਸਿਰਜਨ ਲਈ ਪ੍ਰੇਰਦੀਆਂ ਹਨ ਤੇ ਉਨ੍ਹਾਂ ਵਿੱਚ ਨਵੀਨਤਾ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਤੋਂ ਉਦਯੋਗਿਕ ਪੱਧਰ ’ਤੇ ਵਰਤਣਯੋਗ ਚੀਜ਼ਾਂ ਬਣਾਉਣ ਦੇ ਨਵੀਨ ਵਿਚਾਰ ਨੂੰ ਜੱਜਾਂ ਵੱਲੋਂ ਨਵੀਨਤਮ ਅਤੇ ਅਸਲ ਧਰਾਤਲ ਤੇ ਵਰਤਣਯੋਗ ਕਰਾਰ ਦਿੱਤਾ ਗਿਆ। ਇਸ ਮੌਕੇ ਐਸੋਸੀਏਟ ਡੀਨ ਡਾ. ਨਵਨੀਤ ਸੇਠ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਨੇੜਲੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਖੋਜ ਸੰਬੋਧਿਤ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਗੱਲ ਕੀਤੀ। ਉਨ੍ਹਾਂ ਸਮੁੱਚੀ ਟੀਮ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਦੀ ਵੀ ਸ਼ਲਾਘਾ ਕੀਤੀ।