ਦਾਜ ਬਦਲੇ ਤੰਗ ਕਰਨ ’ਤੇ ਮਾਮਲਾ ਦਰਜ
ਦਾਜ ਬਦਲੇ ਤੰਗ ਕਰਨ ’ਤੇ ਮਾਮਲਾ ਦਰਜ
Publish Date: Thu, 19 Mar 2026 05:26 PM (IST)
Updated Date: Thu, 19 Mar 2026 05:28 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਦਾਜ ਬਦਲੇ ਤੰਗ ਕਰਨ ਦੇ ਦੋਸ਼ ਹੇਠ ਥਾਣਾ ਮਹਿਲਾ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਇਆ ਬਿਆਨਾਂ ਵਿੱਚ ਸੁਖਦੀਪ ਕੌਰ ਵਾਸੀ ਚੱਕ ਹੀਰਾ ਸਿੰਘ ਵਾਲਾ ਨੇ ਦੱਸਿਆ ਕਿ ਉਸ ਦਾ ਵਿਆਹ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਪ੍ਰਦੀਪ ਸਿੰਘ ਬਾਸੀ ਪੱਕਾ ਕਲਾ ਨਾਲ ਹੋਇਆ ਸੀ। ਪੀੜਤ ਨੇ ਦੱਸਿਆ ਕਿ ਮੁਲਜ਼ਮ ਉਸ ਨੂੰ ਉਹ ਦਾਜ ਲਿਆਉਣ ਲਈ ਤੰਗ ਪਰੇਸ਼ਾਨ ਕਰਦਾ ਸੀ। ਮਹਿਲਾ ਥਾਣਾ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਹਾਲੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।