ਵਿਦੇਸ਼ ਭੇਜਣ ਦੇ ਨਾਂ ’ਤੇ ਸਾਢੇ ਪੰਜ ਲੱਖ ਰੁਪਏ ਦੀ ਠੱਗੀ
ਵਿਦੇਸ਼ ਭੇਜਣ ਦੇ ਨਾਂ ਤੇ ਸਾਢੇ ਪੰਜ ਲੱਖ ਰੁਪਏ ਦੀ ਠੱਗੀ
Publish Date: Thu, 19 Mar 2026 05:28 PM (IST)
Updated Date: Thu, 19 Mar 2026 05:31 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਸਾਡੇ ਪੰਜ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਗੁਰ ਪਿਆਰ ਸਿੰਘ ਵਾਸੀ ਬਲਰਾਜ ਨਗਰ ਬਠਿੰਡਾ ਨੇ ਦੱਸਿਆ ਕਿ ਹਰਜਿੰਦਰ ਸਿੰਘ ਦਾਸੀ ਪ੍ਰਤਾਪ ਨਗਰ ਨੇ ਉਸ ਨੂੰ ਅਤੇ ਜਸਪ੍ਰੀਤ ਸਿੰਘ ਵਾਾਸੀ ਮਾਨਸਾ ਖੁਰਦ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ 30 ਹਜ਼ਾਰ ਰੁਪਏ ਲੈ ਲਏ। ਪੀੜਤ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਹਰਜਿੰਦਰ ਸਿੰਘ ਕੋਲ ਵਿਦੇਸ਼ ਭੇਜਣ ਦੀ ਮੰਗ ਕਰਦੇ ਰਹੇ ਪਰ ਉਹ ਵਾਰ-ਵਾਰ ਲਾਰੇ ਲਗਾ ਕੇ ਮੋੜਦਾ ਰਿਹਾ। ਪੀੜਤ ਨੇ ਦੱਸਿਆ ਕਿ ਇਸ ਤੋਂ ਬਾਅਦ ਹਰਜਿੰਦਰ ਸਿੰਘ ਨੇ ਉਨ੍ਹਾਂ ਨੂੰ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਪਰ ਹਾਲੇ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।