ਵੱਖ-ਵੱਖ ਥਾਵਾਂ ਤੋਂ ਪੌਣੇ ਪੰਜ ਲੱਖ ਦਾ ਸਮਾਨ ਚੋਰੀ
ਵੱਖ-ਵੱਖ ਥਾਵਾਂ ਤੋਂ ਪੌਣੇ ਪੰਜ ਲੱਖ ਦਾ ਸਮਾਨ ਚੋਰੀ,
Publish Date: Thu, 19 Mar 2026 05:31 PM (IST)
Updated Date: Thu, 19 Mar 2026 05:34 PM (IST)

- ਬਣ ਰਹੇ ਹੋਟਲ ’ਚੋਂ 3 ਲੱਖ ਤੇ ਖੇਤਾਂ ’ਚੋਂ 1.47 ਲੱਖ ਦਾ ਸਾਮਾਨ ਚੋਰੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਅਣਪਛਾਤੇ ਚੋਰਾਂ ਨੇ ਸ਼ਹਿਰ ਵਿੱਚ ਬਣ ਰਹੇ ਇਕ ਹੋਟਲ ਵਿੱਚੋਂ ਬਿਜਲੀ ਦਾ ਸਾਮਾਨ ਅਤੇ ਖੇਤਾਂ ਵਿੱਚ ਟਰਾਂਸਫਾਰਮਰ ਅਤੇ ਤੇਲ ਚੋਰੀ ਕਰ ਲਿਆ। ਦੋਵਾਂ ਥਾਵਾਂ ਤੇ ਚੋਰੀ ਹੋਏ ਸਾਮਾਨ ਦੀ ਕੀਮਤ ਕਰੀਬ ਪੌਣੇ ਪੰਜ ਲੱਖ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਥਾਣਾ ਥਰਮਲ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਵਿਨੋਦ ਕੁਮਾਰ ਵਾਸੀ ਨਵੀਂ ਬਸਤੀ ਬਠਿੰਡਾ ਨੇ ਦੱਸਿਆ ਕਿ ਉਹ ਆਦਰਸ਼ ਨਗਰ ਵਿੱਚ ਹੋਟਲ ਗਰੈਂਡ ਰੋਇਲ ਦੀ ਉਸਾਰੀ ਕਰ ਰਿਹਾ ਹੈ। ਪੀੜਤ ਨੇ ਦੱਸਿਆ ਕਿ ਅਣਪਛਾਤੇ ਚੋਰ ਉਸ ਦੀ ਉਸਾਰੀ ਜਾ ਰਹੀ ਇਮਾਰਤ ਅੰਦਰ ਦਾਖਲ ਹੋਏ ਅਤੇ ਵੱਖ-ਵੱਖ ਦਿਨਾਂ ਵਿੱਚ ਬਿਜਲੀ ਦੀਆਂ ਤਾਰਾਂ, ਏਸੀ ਦੀਆਂ ਕਾਪਰ ਪਾਈਪਾਂ ਅਤੇ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ। ਪੀੜਤ ਨੇ ਦੱਸਿਆ ਕਿ ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ ਕਰੀਬ 3 ਲੱਖ ਰੁਪਏ ਬਣਦੀ ਹੈ। ਥਾਣਾ ਥਰਮਲ ਦੀ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਤਰ੍ਹਾਂ ਹੀ ਥਾਣਾ ਨਥਾਣਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਰਕੇਸ਼ ਕੁਮਾਰ ਜੂਨੀਅਰ ਇੰਜੀਨੀਅਰ ਪਾਵਰਕਮ ਵਾਸੀ ਗੁਰੂ ਕੀ ਨਗਰੀ ਬਠਿੰਡਾ ਨੇ ਦੱਸਿਆ ਕਿ ਉਸ ਦੀ ਡਿਊਟੀ ਲਹਿਰਾ ਸੌਂਧਾ ਖੇਤਰ ਵਿੱਚ ਲੱਗੀ ਹੋਈ ਹੈ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਅਣਪਛਾਤੇ ਵਿਅਕਤੀ ਲਖਵਿੰਦਰ ਸਿੰਘ ਅਤੇ ਕਰਨੈਲ ਸਿੰਘ ਵਾਸੀਆਨ ਪਿੰਡ ਲਹਿਰਾ ਸੌਂਧਾ ਦੇ ਖੇਤ ਵਿੱਚੋਂ ਲੱਗੇ ਟਰਾਂਸਫਾਰਮਰ ਵਿੱਚੋਂ ਤੇਲ ਅਤੇ ਵਾਇਰਿੰਗ ਚੋਰੀ ਕਰ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ 1.47 ਲੱਖ ਰੁਪਏ ਬਣਦੀ ਹੈ। ਥਾਣਾ ਨਥਾਣਾ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।