ਲਾਪ੍ਰਵਾਹ ਕਾਰ ਚਾਲਕ ਖ਼ਿਲਾਫ਼ ਕੇਸ ਦਰਜ
ਲਾਪਰਵਾਹ ਕਾਰ ਚਾਲਕ ਖਿਲਾਫ ਕੇਸ ਦਰਜ
Publish Date: Thu, 19 Mar 2026 05:33 PM (IST)
Updated Date: Thu, 19 Mar 2026 05:37 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਮਾਨਸਾ ਰੋਡ ’ਤੇ ਇਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਸ ਮਾਮਲੇ ਵਿੱਚ ਵਰਨਾ ਕਾਰ ਚਾਲਕ ਵਿੱਕੀ ਖਾਨ ਵਾਸੀ ਮਾਨਸਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਹਰਿਮੰਦਰ ਸਿੰਘ ਵਾਸੀ ਕੋਟਫੱਤਾ ਨੇ ਦੱਸਿਆ ਕਿ ਉਸ ਦਾ ਲੜਕਾ ਭੁਪਿੰਦਰ ਸਿੰਘ ਆਪਣੇ ਸਾਥੀਆਂ ਮਨਜੀਤ ਸਿੰਘ ਅਤੇ ਮਨਦੀਪ ਸਿੰਘ ਵਾਸੀ ਪਿੰਡ ਕੋਟਫੱਤਾ ਨਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਪਿੰਡ ਨੇੜੇ ਪੁੱਜਾ ਤਾਂ ਇਕ ਵਰਨਾ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਉੱਤਰ ਭੁਪਿੰਦਰ ਸਿੰਘ 31 ਸਾਲ ਦੀ ਮੌਤ ਹੋ ਗਈ। ਜਦੋਂਕਿ ਮਨਜੀਤ ਸਿੰਘ ਅਤੇ ਮਨਦੀਪ ਸਿੰਘ ਜ਼ਖ਼ਮੀ ਹੋ ਗਏ। ਥਾਣਾ ਕੋਟਫੱਥਾ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਹਾਲੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।