ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ ਵੱਲੋਂ ਕਾਲੇ ਬਿਜਲੀ ਬਿੱਲਾਂ ਦਾ ਵਿਰੋਧ
ਮੁਲਾਜ਼ਮ ਯੂਨਾਈਟਿਡ ਔਰਗੇਨਾਈਜੇਸ਼ਨ ਵੱਲੋਂ ਕਾਲੇ ਬਿਜਲੀ ਬਿੱਲਾਂ ਖ਼ਿਲਾਫ਼ ਤਿੱਖਾ ਵਿਰੋਧ
Publish Date: Thu, 19 Mar 2026 06:25 PM (IST)
Updated Date: Thu, 19 Mar 2026 06:28 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ ਪੀਐੱਸਪੀਸੀਐੱਲ./ਪੀਐੱਸਟੀਸੀਐੱਲ. (ਕੋਡ-42), ਸਰਕਲ ਬਠਿੰਡਾ ਦੀ ਮਹੀਨਾਵਾਰ ਮੀਟਿੰਗ 19 ਮਾਰਚ ਨੂੰ ਸੂਬਾ ਖਜ਼ਾਨਚੀ ਜਗਜੀਤ ਸਿੰਘ ਢਿੱਲੋਂ ਅਤੇ ਮੁੱਖ ਸਕੱਤਰ ਜਗਮੀਤ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਆਉਣ ਵਾਲੇ 2025 ਦੇ ਕਥਿਤ ‘ਕਾਲੇ ਬਿਜਲੀ ਬਿੱਲਾਂ’ ਦਾ ਸਖ਼ਤ ਵਿਰੋਧ ਕੀਤਾ ਗਿਆ। ਬੁਲਾਰਿਆਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਬਿਜਲੀ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਬਿੱਲ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਬਿੱਲ ਵਾਪਸ ਨਾ ਲਏ ਤਾਂ ਇਸ ਦੇ ਭਿਆਨਕ ਨਤੀਜੇ ਨਿਕਲ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਆਗੂਆਂ ਨੇ ਕਿਹਾ ਕਿ ਇਹ ਬਿਜਲੀ ਆਮ ਲੋਕਾਂ ਦੇ ਨਾਲ ਨਾਲ ਮੁਲਾਜ਼ਮਾਂ ਦੇ ਹਿੱਤ ਵਿਚ ਨਹੀਂ ਹਨ। ਇਸ ਨਾਲ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ। ਇਸ ਮੌਕੇ ਮੁਲਾਜ਼ਮਾਂ ਨੇ ਬਿਜਲੀ ਬਿੱਲਾਂ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਮੀਟਿੰਗ ਤੋਂ ਬਾਅਦ ਨਿਗਰਾਨ ਇੰਜੀਨੀਅਰ, ਵੰਡ ਮੰਡਲ ਸਰਕਲ ਬਠਿੰਡਾ ਅਤੇ ਨਿਗਰਾਨ ਇੰਜੀਨੀਅਰ (ਓਪਰੇਸ਼ਨ ਐਂਡ ਮੈਨਟੇਨੈਂਸ) ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੀਤ ਪ੍ਰਧਾਨ ਗੁਰਸੇਵਕ ਸਿੰਘ ਖਿਆਲਾ, ਮੁੱਖ ਸਕੱਤਰ ਜਗਮੀਤ ਸਿੰਘ ਮਾਨਸਾ, ਸਕੱਤਰ ਕ੍ਰਿਸ਼ਨ ਸਿੰਗਲਾ, ਕੈਸ਼ੀਅਰ ਗੁਰਲਾਭ ਸਿੰਘ, ਪ੍ਰੈੱਸ ਸਕੱਤਰ ਜਸਪਾਲ ਧੀਮਾਨ, ਸਲਾਹਕਾਰ ਕੁਲਵੰਤ ਸਿੰਘ ਬੋਹਾ, ਕਮੇਟੀ ਮੈਂਬਰ ਜਸਕਰਨ ਸਿੰਘ ਗੰਗਾ ਸਮੇਤ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਰਹੇ। ਅੰਤ ਵਿੱਚ ਪ੍ਰਧਾਨ ਲਖਵੀਰ ਸਿੰਘ ਵੱਲੋਂ ਮੀਟਿੰਗ ਵਿੱਚ ਸ਼ਾਮਿਲ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ।