ਪਿੰਡ ਪੂਹਲੀ ’ਚ ਛਿੰਦਰਪਾਲ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਭਲਕੇ
ਛਿੰਦਰਪਾਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਐਤਵਾਰ ਨੂੰ ਪਿੰਡ ਪੂਹਲੀ ਵਿੱਚ
Publish Date: Fri, 20 Mar 2026 04:26 PM (IST)
Updated Date: Sat, 21 Mar 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸੇਵਾਮੁਕਤ ਪੰਜਾਬੀ ਅਧਿਆਪਕਾ ਛਿੰਦਰਪਾਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਐਤਵਾਰ, 22 ਮਾਰਚ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੂਹਲੀ ਵਿਖੇ ਕਰਵਾਇਆ ਜਾਵੇਗਾ। ਇਹ ਸਮਾਗਮ ਗੁਰਦੁਆਰਾ ਅਨਾਹਦਗੜ੍ਹ ਸਾਹਿਬ ਵਿਖੇ ਦੁਪਹਿਰ 12:30 ਵਜੇ ਤੋਂ 1:00 ਵਜੇ ਤਕ ਹੋਵੇਗਾ, ਜਿੱਥੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਉਨ੍ਹਾਂ ਦੀ ਯਾਦ ’ਚ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਛਿੰਦਰਪਾਲ ਕੌਰ ਜੋ ਕਿ ਸਵ. ਜਗਸ਼ੇਰ ਸਿੰਘ ਸਿੱਧੂ ਜੈਲਦਾਰ (ਸੇਵਾਮੁਕਤ ਮੁੱਖ ਅਧਿਆਪਕ) ਦੀ ਧਰਮਪਤਨੀ ਸਨ, ਨੇ ਆਪਣੇ ਜੀਵਨ ਦੌਰਾਨ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਹ ਇਕ ਸਮਰਪਿਤ ਤੇ ਇਮਾਨਦਾਰ ਅਧਿਆਪਕਾ ਵਜੋਂ ਪ੍ਰਸਿੱਧ ਰਹੇ ਤੇ ਕਈ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ। ਉਹ ਮਸ਼ਹੂਰ ਫਿਲਮ ਡਾਇਰੈਕਟਰ ਗਰਿੰਦਰ ਸਿੰਘ ਸਿੱਧੂ ਤੇ ਕੈਨੇਡਾ ਵਸਦੇ ਦਿਲਜੋਤ ਸਿੰਘ ਸਿੱਧੂ (ਡਿੰਪੀ) ਦੀ ਮਾਤਾ ਸਨ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਜਾਣ-ਪਛਾਣ ਵਾਲਿਆਂ ਵਿੱਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ। ਛਿੰਦਰਪਾਲ ਕੌਰ ਦੇ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ, ਧਾਰਮਿਕ, ਵਪਾਰਕ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਡੂੰਘਾ ਦੁੱਖ ਪ੍ਰਗਟਾਇਆ ਗਿਆ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕ ਵਰਗ ਵੱਲੋਂ ਵੀ ਉਨ੍ਹਾਂ ਦੀ ਸੇਵਾਵਾਂ ਨੂੰ ਯਾਦ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਆਗੂਆਂ ਨੇ ਕਿਹਾ ਕਿ ਛਿੰਦਰਪਾਲ ਕੌਰ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਲਗਨ ਅਤੇ ਨਿਸ਼ਠਾ ਨਾਲ ਜੋ ਮਿਸਾਲ ਕਾਇਮ ਕੀਤੀ ਹੈ, ਉਹ ਹਮੇਸ਼ਾਂ ਯਾਦ ਰੱਖੀ ਜਾਵੇਗੀ।