ਕੁੱਟਮਾਰ ਦੇ ਦੋਸ਼ ’ਚ ਤਿੰਨ ਖਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਤਿੰਨ ਖਿਲਾਫ ਕੇਸ ਦਰਜ
Publish Date: Fri, 20 Mar 2026 04:34 PM (IST)
Updated Date: Sat, 21 Mar 2026 04:04 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਹਰਪ੍ਰੀਤ ਸਿੰਘ ਵਾਸੀ ਪਿੰਡ ਬਹਿਮਣ ਕੌਰ ਸਿੰਘ ਵਾਲਾ ਨੇ ਦੱਸਿਆ ਕਿ ਸੰਦੀਪ ਸਿੰਘ, ਇੰਦਰਜੀਤ ਸਿੰਘ ਤੇ ਅੰਮ੍ਰਿਤ ਪਾਲ ਸਿੰਘ ਵਾਸੀ ਪਿੰਡ ਬਹਿਮਣ ਕੌਰ ਸਿੰਘ ਵਾਲਾ ਉਸ ਦੇ ਘਰ ਦਾਖਲ ਹੋਏ ਅਤੇ ਕੁੱਟਮਾਰ ਕਰਕੇ ਉਸ ਨੂੰ ਜਖਮੀ ਕਰ ਦਿੱਤਾ। ਥਾਣਾ ਤਲਵੰਡੀ ਸਾਬੋ ਦੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਤਿੰਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਹਵਾਲਾਤ ’ਚ ਬੰਦ ਕਰ ਦਿੱਤਾ ਹੈ।