ਲਾਪਰਵਾਹ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ
ਲਾਪਰਵਾਹ ਕਾਰ ਚਾਲਕ ਖਿਲਾਫ ਕੇਸ ਦਰਜ
Publish Date: Fri, 20 Mar 2026 04:47 PM (IST)
Updated Date: Sat, 21 Mar 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨਥਾਣਾ ਦੀ ਪੁਲਿਸ ਨੇ ਇਕ ਲਾਪਰਵਾਹ ਗੱਡੀ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਅਮਰਿੰਦਰ ਸਿੰਘ ਵਾਸੀ ਪਿੰਡ ਤੁੰਗਵਾਲੀ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਲਹਿਰਾ ਬੇਗਾ ਵਿਖੇ ਜਾ ਰਿਹਾ ਸੀ ਕਿ ਇਸ ਦੌਰਾਨ ਹੀ ਗੁਰਵਿੰਦਰ ਸਿੰਘ ਵਾਸੀ ਲਹਿਰਾਖਾਨਾ ਨੇ ਆਪਣੀ ਬਰੀਜਾ ਗੱਡੀ ਨੰਬਰ ਪੀਬੀ 03 ਬੀਪੀ 6644 ਨੂੰ ਤੇਜ਼ੀ ਤੇ ਲਾਪਰਵਾਹੀ ਨਾ ਚਲਾਉਂਦਿਆਂ ਉਸ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਉਸਦੀ ਗ੍ਰਿਫਤਾਰੀ ਨਹੀਂ ਹੋਈ।