ਮੇਅਰ ਮਹਿਤਾ ਵੱਲੋਂ 72 ਘੰਟਿਆਂ ’ਚ ਟੋਏ ਭਰਨ ਦੇ ਹੁਕਮ
ਮੇਅਰ ਮਹਿਤਾ ਵੱਲੋਂ ਮਹਾਂਨਗਰ ਨੂੰ ਟੋਏ ਮੁਕਤ ਕਰਨ
Publish Date: Fri, 20 Mar 2026 04:51 PM (IST)
Updated Date: Sat, 21 Mar 2026 04:05 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਨੂੰ ਵਿਕਸਤ ਕਰਨ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ ਬਠਿੰਡਾ ਦੇ ਸਾਰੇ ਕੌਂਸਲਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬਠਿੰਡਾ ਸ਼ਹਿਰ ਨੂੰ ਟੋਏ ਮੁਕਤ ਕਰਨ ਦਾ ਇਕ ਵੱਡਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਡਿਪਟੀ ਮੇਅਰ ਸ਼ਾਮ ਲਾਲ ਜੈਨ, ਨਿਗਮ ਅਧਿਕਾਰੀ ਤੇ ਕੌਂਸਲਰ ਸਾਹਿਬਾਨ ਮੌਜੂਦ ਸਨ। ਮੇਅਰ ਨੇ ਕਿਹਾ ਕਿ ਜੇਕਰ ਨਿਗਮ ਬਠਿੰਡਾ ਦੇ ਅਧਿਕਾਰ ਖੇਤਰ ਅਧੀਨ ਕਿਸੇ ਵੀ ਸੜਕ ’ਤੇ ਕਈ ਟੋਏ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ ਭਰਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਿਗਮ ਦੇ ਅਧਿਕਾਰ ਖੇਤਰ ਅਧੀਨ ਸਾਰੀਆਂ ਸੜਕਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਟੋਏ ਮੁਕਤ ਹੋਣ, ਤਾਂ ਜੋ ਲੋਕਾਂ ਨੂੰ ਆਉਣ-ਜਾਣ ’ਚ ਕੋਈ ਮੁਸ਼ਕਲ ਨਾ ਆਵੇ। ਮੀਂਹ ਦੌਰਾਨ ਮੇਅਰ ਨੇ ਆਉਣ ਵਾਲੇ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਅਗਲੇ 15 ਦਿਨਾਂ ਦੇ ਅੰਦਰ ਸਾਰੀਆਂ ਸੜਕਾਂ ਦੇ ਡਰੇਨੇਜ ਗਰਿੱਲਾਂ ਦੀ ਸਫਾਈ ਪੂਰੀ ਕਰਨ ਅਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮੇਅਰ ਮਹਿਤਾ ਨੇ ਡਰੇਨੇਜ ਮੋਟਰਾਂ ਦੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਤੇ ਬਰਸਾਤੀ ਮੌਸਮ ਦੌਰਾਨ ਪਾਣੀ ਭਰਨ ਤੋਂ ਰੋਕਣ ਲਈ ਢੁੱਕਵੇਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਯਤਨ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਪਾਣੀ ਭਰਨ ਦੀਆਂ ਸਮੱਸਿਆਵਾਂ ਤੋਂ ਕਾਫ਼ੀ ਰਾਹਤ ਪ੍ਰਦਾਨ ਕਰਨਗੇ।