ਲਿੰਗ ਅਨੁਪਾਤ ਸੁਧਾਰਨ ਸਬੰਧੀ ਕੀਤੀ ਮੀਟਿੰਗ
ਲਿੰਗ ਅਨੁਪਾਤ ਸੁਧਾਰਨ ਸਬੰਧੀ ਮੀਟਿੰਗ ਹੋਈ
Publish Date: Fri, 20 Mar 2026 04:53 PM (IST)
Updated Date: Sat, 21 Mar 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਵਿਚ ਲਿੰਗ ਅਨੁਪਾਤ ਸੁਧਾਰਨ ਲਈ ਸਿਵਲ ਸਰਜਨ ਡਾ. ਤਪਿੰਦਰਜੋਤ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਡਾਕਟਰਾਂ ਅਤੇ ਨਰਸਿੰਗ ਸਟਾਫ ਨੂੰ ਪੀਐੱਨਡੀਟੀ ਐਕਟ ਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਦੀ ਨਿਯਮਿਤ ਦੇਖਭਾਲ, ਸੰਸਥਾਗਤ ਜਨਮ ਤੇ ਜਨਮ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਗੈਰਕਾਨੂੰਨੀ ਲਿੰਗ ਜਾਂਚ ਦੇ ਮਾਮਲਿਆਂ ਦੀ ਤੁਰੰਤ ਸੂਚਨਾ ਦੇਣ ਲਈ ਕਿਹਾ ਗਿਆ। “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਵਿਚ ਲਿੰਗ ਸਮਾਨਤਾ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।