ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ ਚਾਰ ਖ਼ਿਲਾਫ਼ ਕੇਸ
ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ ਚਾਰ ਖਿਲਾਫ ਕੇਸ ਦਰਜ
Publish Date: Fri, 20 Mar 2026 04:54 PM (IST)
Updated Date: Sat, 21 Mar 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਮੌੜ ਮੰਡੀ ਦੀ ਪੁਲਿਸ ਨੇ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਅਵਤਾਰ ਸਿੰਘ ਵਾਸੀ ਖੜਕ ਸਿੰਘ ਵਾਲਾ ਨੇ ਦੱਸਿਆ ਕਿ ਸੁਦਾਗਰ ਸਿੰਘ, ਰਘਬੀਰ ਸਿੰਘ ਵਾਸੀ ਪਿੰਡ ਖੜਕ ਸਿੰਘ ਵਾਲਾ, ਅਜੈਬ ਸਿੰਘ ਵਾਸੀ ਰਾਏਪੁਰ ਜ਼ਿਲ੍ਹਾ ਮਾਨਸਾ, ਗੁਰਮੀਤ ਸਿੰਘ ਉਰਫ ਦਿਲਪ੍ਰੀਤ ਸਿੰਘ ਵਾਸੀ ਪਿੰਡ ਨਰੂਆਣਾ ਨੇ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਸਹਾਇਕ ਥਾਣੇਦਾਰ ਚਰਨਜੀਤ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।